12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅੱਡਾ ਬੋਹੜੀ ’ਚ ਗੰਦੇ ਪਾਣੀ ਦੇ ਨਿਕਾਸ ਲਈ ਨਾਲਾ ਬਣਾਉਣ ਦਾ ਕੰਮ ਅੱਧ ਵਿਚਾਲੇ ਲਟਕਣ ਕਰਕੇ ਲੋਕਾਂ ’ਚ ਭਾਰੀ ਰੋਸ

ਕੋਟਲੀ ਸੂਰਤ ਮੱਲ੍ਹੀ, 11 ਸਤੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਅੱਡਾ ਬੋਹੜੀ ’ਚ ਸੜਕ ਦੇ ਨਾਲ ਗੰਦੇ ਪਾਣੀ ਦੇ ਨਿਕਾਸ ਲਈ ਨਾਲਾ ਬਣਾਉਣ ਦਾ ਕੰਮ ਅੱਧ ਵਿਚਾਲੇ ਲਟਕਣ ਕਰਕੇ ਪਿੰਡ ਦੇ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸਰਪੰਚ ਸਾਹਿਬ ਸਿੰਘ ਨੇ ਪਿੰਡ ਵਾਸੀਆ ਸਮੇਤ ਦੱਸਿਆ ਕਿ ਉਨ੍ਹਾਂ ਦੇ ਅੱਡਾ ਬੋਹੜੀ ਵਿਖੇ ਲੋਕ ਨਿਰਮਾਣ ਵਿਭਾਗ ਵਲੋਂ ਸੜਕ ਬਣਾਈ ਗਈ ਹੈ ਤੇ ਸੜਕ ਦੇ ਨਾਲ ਬਰਸਾਤ ਤੇ ਗੰਦੇ ਪਾਣੀ ਦੇ ਨਿਕਾਸ ਲਈ ਨਾਲਾ ਬਣਾਇਆ ਜਾਣਾ ਸੀ, ਜਿਸ ਦਾ ਕੰਮ ਅੱਧ ਵਿਚਾਲੇ ਹੀ ਲਟਕਿਆ ਪਿਆ ਹੈ, ਜਿਸ ਕਰਕੇ ਆਮ ਰਾਹਗੀਰਾਂ ਤੇ ਪਿੰਡ ਦੇ ਲੋਕਾਂ ਨੂੰ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਹਨ।

ਅਜੀਤ ਡੈਸਕ 12-09-2026
ਕੋਟਲੀ ਸੂਰਤ ਮੱਲ੍ਹੀ, 11 ਸਤੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਅੱਡਾ ਬੋਹੜੀ ’ਚ ਸੜਕ ਦੇ ਨਾਲ ਗੰਦੇ ਪਾਣੀ ਦੇ ਨਿਕਾਸ ਲਈ ਨਾਲਾ ਬਣਾਉਣ ਦਾ ਕੰਮ ਅੱਧ ਵਿਚਾਲੇ ਲਟਕਣ ਕਰਕੇ ਪਿੰਡ ਦੇ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸਰਪੰਚ ਸਾਹਿਬ ਸਿੰਘ ਨੇ ਪਿੰਡ ਵਾਸੀਆ ਸਮੇਤ ਦੱਸਿਆ ਕਿ ਉਨ੍ਹਾਂ ਦੇ ਅੱਡਾ ਬੋਹੜੀ ਵਿਖੇ ਲੋਕ ਨਿਰਮਾਣ ਵਿਭਾਗ ਵਲੋਂ ਸੜਕ ਬਣਾਈ ਗਈ ਹੈ ਤੇ ਸੜਕ ਦੇ ਨਾਲ ਬਰਸਾਤ ਤੇ ਗੰਦੇ ਪਾਣੀ ਦੇ ਨਿਕਾਸ ਲਈ ਨਾਲਾ ਬਣਾਇਆ ਜਾਣਾ ਸੀ, ਜਿਸ ਦਾ ਕੰਮ ਅੱਧ ਵਿਚਾਲੇ ਹੀ ਲਟਕਿਆ ਪਿਆ ਹੈ, ਜਿਸ ਕਰਕੇ ਆਮ ਰਾਹਗੀਰਾਂ ਤੇ ਪਿੰਡ ਦੇ ਲੋਕਾਂ ਨੂੰ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕਈ ਵਾਰ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਹੈ ਕਿ ਸੜਕ ਦੇ ਨਾਲ ਨਾਲਾ ਬਣਾਉਣ ਦਾ ਜੋ ਕੰਮ ਚਲ ਰਿਹਾ ਹੈ ਉਸ ਕਰਕੇ ਅਕਸਰ ਹਾਦਸਾ ਵਾਪਰਨ ਦਾ ਡਰ ਬਣਿਆਂ ਰਹਿੰਦਾ ਹੈ ਕਿ ਇਸ ਕੰਮ ਨੂੰ ਜਲਦੀ ਨੇਪੜੇ ਚੜਾਇਆ ਜਾਵੇ, ਪਰ ਵਿਭਾਗ ਦੇ ਅਧਿਕਾਰੀ ਗ੍ਰਾਮ ਪੰਚਾਇਤ ਦੀਆਂ ਬੇਨਤੀਆਂ ਵੱਲ ਕੋਈ ਧਿਆਨ ਨਹੀਂ ਦੇ ਰਹੇ ਤੇ ਨਾਲਾ ਬਣਾਉਣ ਦਾ ਕੰਮ ਵਿਚਾਲੇ ਹੀ ਛੱਡਿਆ ਹੋਇਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸਮੇਤ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਨਾਲਾ ਬਣਾਉਣ ਦਾ ਕੰਮ ਜਲਦੀ ਨੇਪੜੇ ਚੜਾਇਆ ਜਾਵੇ ਤਾਂ ਜੋ ਕਿਸੇ ਮਾੜੇ ਹਾਦਸੇ ਤੋਂ ਬਚਿਆ ਜਾ ਸਕੇ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ।
ਪਿਛਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੀ ਹਰਲੀਨ ਕੌਰ ਤੇ ਦੀਪਾਕਸ਼ੀ ਦੀ ਰਾਜ ਪੱਧਰੀ ਹੈਂਡਬਾਲ ਮੁਕਾਬਲੇ ਲਈ ਚੋਣ ਅਗਲੀ ਖ਼ਬਰ ਕਾਂਗਰਸ ਪਾਰਟੀ ਦੀਆਂ ਜੜਾਂ ਬੋਹੜ ਦੇ ਦਰੱਖਤ ਵਾਂਗ ਮਜ਼ਬੂਤ- ਮੋਹਲੋਵਾਲੀ, ਬੰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।