12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਨਸ਼ਾ ਮੁਕਤ ਭਾਰਤ ਅਭਿਆਨ ਸੰਬੰਧੀ ਜ਼ਿਲ੍ਹਾ ਪੱਧਰ ’ਤੇ ਕਰਵਾਇਆ ਜਾਵੇਗਾ ਸਮਾਗਮ- ਸਹਾਇਕ ਕਮਿਸ਼ਨਰ (ਜ)

ਗੁਰਦਾਸਪੁਰ, 11 ਸਤੰਬਰ (ਚੱਕਰਾਜਾ)-ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ ’ਤੇ ਨਸ਼ਾ ਮੁਕਤ ਭਾਰਤ ਅਭਿਆਨ ਦੇ 6 ਸਾਲ ਮੁਕੰਮਲ ਹੋਣ ਉਪਰੰਤ ਕਰਵਾਏ ਜਾਣ ਵਾਲੇ ਸਮਾਗਮ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਡਾ: ਕਿਰਤਪ੍ਰੀਤ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਰਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸ), ਪ੍ਰਿੰਸੀਪਲ ਡਾ: ਅਸ਼ਵਨੀ ਭੱਲਾ, ਪਰਮਿੰਦਰ ਸਿੰਘ ਸੈਣੀ ਪ੍ਰੋਗਰਾਮ ਅਫਸਰ, ਰਾਘਵ ਮਹਾਜਨ, ਸਮੇਤ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਦੇ ਮੁਖੀਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਅਜੀਤ ਡੈਸਕ 12-09-2026
ਗੁਰਦਾਸਪੁਰ, 11 ਸਤੰਬਰ (ਚੱਕਰਾਜਾ)-ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ ’ਤੇ ਨਸ਼ਾ ਮੁਕਤ ਭਾਰਤ ਅਭਿਆਨ ਦੇ 6 ਸਾਲ ਮੁਕੰਮਲ ਹੋਣ ਉਪਰੰਤ ਕਰਵਾਏ ਜਾਣ ਵਾਲੇ ਸਮਾਗਮ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਡਾ: ਕਿਰਤਪ੍ਰੀਤ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਰਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸ), ਪ੍ਰਿੰਸੀਪਲ ਡਾ: ਅਸ਼ਵਨੀ ਭੱਲਾ, ਪਰਮਿੰਦਰ ਸਿੰਘ ਸੈਣੀ ਪ੍ਰੋਗਰਾਮ ਅਫਸਰ, ਰਾਘਵ ਮਹਾਜਨ, ਸਮੇਤ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਦੇ ਮੁਖੀਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰ (ਸ) ਅਤੇ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ, ਸੰਸਥਾਵਾਂ ਸਮੇਤ ਵੱਖ ਵੱਖ ਵਿਭਾਗਾਂ ਨੂੰ ਸਮਾਗਮ ਦੀ ਤਿਆਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹਰੇਕ ਵਿਭਾਗ ਦੇ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣਗੇ।
ਪਿਛਲੀ ਖ਼ਬਰ ਪਿੰਡ ਤਲਵੰਡੀ ਵਿਰਕ ਦੇ ਨਹਿਰ ਪੁਲ ’ਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਖੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।