13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੰਦੀਪ ਸਿੰਘ ਰਜਾਦਾ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਡੇਹਰੀਵਾਲ ਦਰੋਗਾ, 12 ਸਤੰਬਰ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਬਟਾਲਾ ਅਧੀਨ ਪੈਂਦੇ ਪਿੰਡ ਰਜਾਦਾ ਦੇ ਨੌਜਵਾਨ ਆਗੂ ਸੰਦੀਪ ਸਿੰਘ ਰਜਾਦਾ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ। ਉਨ੍ਹਾਂ ਦੀ ਨਿਯੁਕਤੀ ਨਾਲ ਪਿੰਡ ਰਜਾਦਾ ਤੇ ਇਲਾਕੇ ਦੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਅਜੀਤ ਡੈਸਕ 13-09-2026
ਡੇਹਰੀਵਾਲ ਦਰੋਗਾ, 12 ਸਤੰਬਰ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਬਟਾਲਾ ਅਧੀਨ ਪੈਂਦੇ ਪਿੰਡ ਰਜਾਦਾ ਦੇ ਨੌਜਵਾਨ ਆਗੂ ਸੰਦੀਪ ਸਿੰਘ ਰਜਾਦਾ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ। ਉਨ੍ਹਾਂ ਦੀ ਨਿਯੁਕਤੀ ਨਾਲ ਪਿੰਡ ਰਜਾਦਾ ਤੇ ਇਲਾਕੇ ਦੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਰਮਨਦੀਪ ਸਿੰਘ ਸੰਧੂ ਕੌਮੀ ਮੀਤ ਪ੍ਰਧਾਨ ਪੰਜਾਬ, ਜਗਰੂਪ ਸਿੰਘ ਸ਼ਾਹਪੁਰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਗੁਰਦਾਸਪੁਰ ਦਿਹਾਤੀ, ਜਸਪ੍ਰੀਤ ਸਿੰਘ ਰਾਣਾ ਪਠਾਨਕੋਟ, ਡਾ. ਕਮਲਜੀਤ ਸਿੰਘ ਚਾਵਲਾ ਸਮੇਤ ਪਾਰਟੀ ਆਗੂਆਂ ਵਲੋਂ ਸੰਦੀਪ ਸਿੰਘ ਰਜਾਦਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ। ਆਗੂਆਂ ਨੇ ਕਿਹਾ ਕਿ ਸੰਦੀਪ ਸਿੰਘ ਰਜਾਦਾ ਇਕ ਮਿਹਨਤੀ ਅਤੇ ਸਰਗਰਮ ਨੌਜਵਾਨ ਆਗੂ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਯੂਥ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ। ਸੰਦੀਪ ਸਿੰਘ ਰਜਾਦਾ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਭੈਣੀ ਮੀਆਂ ਖਾਂ ਤੋਂ ਬੱਸੋਪੁਰ ਡੇਰਿਆਂ ਨੂੰ ਜਾਂਦੀ ਪੱਕੀ ਸੜਕ ਦਾ ਨਿਰਮਾਣ ਸ਼ੁਰੂ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨ... ਅਗਲੀ ਖ਼ਬਰ ਬਲਵਿੰਦਰ ਸਿੰਘ ਫ਼ੌਜੀ ਭਾਗੋਵਾਲ ਦੇ ਗ੍ਰਹਿ ਵਿਖੇ ਜੁਗਰਾਜ ਸਿੰਘ ਲਾਲੇ ਨੰਗਲ ਵਲੋਂ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।