13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਜੀਤ, ਜਲੰਧਰ ‘ ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ’ ਤਹਿਤ ਸ਼ੁਰੂ ਹੋਣ ਵਾਲੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਨਵਾਂ ਇਤਿਹਾਸ ਰਚਣਗੀਆਂ- ਰਵੀਕਰਨ ਸਿੰਘ ਕਾਹਲੋਂ ਸੂਬੇ . ਅਵਤਾਰ ਸਿੰਘ ਖੋਦੇ ਬਾਂਗਰ ਨੂੰ ਸਾਬਕਾ ਸੈਨਿਕ ਜ਼ਿਲ੍ਹਾ ਪ੍ਰਧਾਨ ਥਾਪਿਆ

ਫ਼ਤਹਿਗੜ੍ਹ ਚੂੜੀਆਂ, 12 ਸਤੰਬਰ (ਅਵਤਾਰ ਸਿੰਘ ਰੰਧਾਵਾ)-ਪੰਜਾਬ ਵਿਚ ਨਸ਼ਿਆਂ ਦੇ ਵਧ ਚੁੱਕੇ ਪ੍ਰਕੋਪ ਨੂੰ ਲੈ ਕੇ ਬੀ. ਜੇ.

ਸੂਬੇ. ਅਵਤਾਰ ਸਿੰਘ ਖੋਦੇ ਬਾਂਗਰ ਨੂੰ ਸਾ. ਸੈਨਿਕ ਜ਼ਿਲ੍ਹਾ ਪ੍ਰਧਾਨ ਥਾਪਣ ਮੌਕੇ ਹੋਰਨਾਂ ਸਮੇਤ ਗੱਲਬਾਤ ਕਰਦੇ ਹੋਏ ਰਵੀਕਰਨ ਸਿੰਘ ਕਾਹਲੋਂ। ਤਸਵੀਰ : ਅਵਤਾਰ ਸਿੰਘ ਰੰਧਾਵਾ 13-09-2026
ਫ਼ਤਹਿਗੜ੍ਹ ਚੂੜੀਆਂ, 12 ਸਤੰਬਰ (ਅਵਤਾਰ ਸਿੰਘ ਰੰਧਾਵਾ)-ਪੰਜਾਬ ਵਿਚ ਨਸ਼ਿਆਂ ਦੇ ਵਧ ਚੁੱਕੇ ਪ੍ਰਕੋਪ ਨੂੰ ਲੈ ਕੇ ਬੀ.ਜੇ.ਪੀ. ਵਲੋਂ ਸ਼ੁਰੂ ਕੀਤੀਆਂ ਜਾ ਰਹੀਆਂ ‘ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ’ ਯਾਤਰਾਵਾਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਮੀਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਸੂਬੇ. ਅਵਤਾਰ ਸਿੰਘ ਖੋਦੇ ਬਾਂਗਰ ਨੂੰ ਸਾਬਕਾ ਸੈਨਿਕ ਜ਼ਿਲ੍ਹਾ ਪ੍ਰਧਾਨ ਥਾਪਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਂਡ ਵਲੋਂ ਕੀਤੀ ਗਈ ਰਣਨੀਤੀ ਤਹਿਤ ਕਰੀਬ 4 ਹਜ਼ਾਰ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਨਸ਼ਿਆਂ ਦੇ ਖ਼ਾਤਮੇ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਅਤੇ ਮਹਾਨ ਯੋਧਿਆਂ ਦੀ ਧਰਤੀ ਹੈ, ਜਿਸ ਉੱਪਰ ਨਸ਼ਿਆਂ ਦੇ ਨੈੱਟਵਰਕ, ਉਗੜੂ-ਦੁਗੜੂ ਹੋਈ ਕਾਨੂੰਨ ਵਿਵਸਥਾ ਅਤੇ ਹਰ ਪੱਖੋਂ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਭਾਜਪਾ ਵਲੋਂ ਚੁੱਕਿਆ ਜਾ ਰਿਹਾ ਬੀੜਾ ਮੁੜ ਪੰਜਾਬ ਨੂੰ ਲੀਹਾਂ ’ਤੇ ਖੜਾ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿੱਥੇ ਭਾਜਪਾ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ 2027 ਦੀਆਂ ਚੋਣਾਂ ਮੌਕੇ ਵੱਡੀ ਜਿੱਤ ਪ੍ਰਾਪਤ ਕਰੇਗੀ ਉਥੇ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋ ਕੇ ਪੰਜਾਬ ਵਾਸੀਆਂ ਨੂੰ ਚੰਗਾ ਰਾਜ ਭਾਗ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਸੁਜਾਨਪੁਰ, ਪਠਾਨਕੋਟ, ਭੋਆ, ਦੀਨਾਨਗਰ, ਗੁਰਦਾਸਪੁਰ ਕਾਦੀਆਂ, ਸ੍ਰੀ ਹਰਗੋਬਿੰਦਪੁਰ, ਬਟਾਲਾ, ਫ਼ਤਹਿਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ ਪਹੁੰਚਣ ’ਤੇ ਵੱਡਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਭਾਜਪਾ ਦੀ ਚੜਤ ਨੂੰ ਵੇਖ ਕੇ ਬੁਖ਼ਲਾਹਟ ਵਿਚ ਆ ਰਹੀਆਂ ਵਿਰੋਧੀ ਪਾਰਟੀਆਂ ਵਲੋਂ ਪੰਜਾਬ ਵਾਸੀਆਂ ਨੂੰ ਤੱਥਾਂ ਤੋਂ ਹੀਣੀਆਂ ਬਿਆਨਬਾਜ਼ੀਆਂ ਛੱਡ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਚੂੜੀਆਂ ਅੰਦਰਲੇ ਲੋਕ ਅਜੋਕੇ ਰਾਜਨੀਤੀ ਤੋਂ ਪੀੜਤ ਹੋ ਕੇ ਬੀ.ਜੇ.ਪੀ. ਨੂੰ ਜਿਤਾਉਣ ਲਈ ਕਤਾਰਾਂ ਬੰਨ ਕੇ ਖੜੇ ਹਨ। ਇਸ ਮੌਕੇ ਦਿਹਾਤੀ ਪ੍ਰਧਾਨ ਰਾਣਾ ਰਣਜੀਤ ਸਿੰਘ ਪੰਨੂੰ, ਸਰਕਲ ਪ੍ਰਧਾਨ ਕਸ਼ਮੀਰ ਸਿੰਘ ਰਾਪੁਰ, ਕੁਲਵਿੰਦਰਜੀਤ ਸਿੰਘ ਬੱਲਾ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ ਤੇਜਾ ਕਲਾਂ, ਗੁਰਨਾਮ ਸਿੰਘ, ਰਾਣਾ ਪ੍ਰਤਾਪ ਸਿੰਘ, ਬੁੱਧ ਸਿੰਘ ਕਿਲ੍ਹਾ, ਸੁਭਾਸ਼ ਚੰਦਰ, ਵਿਕਰਮਜੀਤ ਸਿੰਘ, ਰਾਜਨ ਮਸੀਹ, ਗੋਲੂ ਪ੍ਰਧਾਨ, ਪ੍ਰੇਮ ਸਿੰਘ ਮਾਨ, ਲਖਵਿੰਦਰ ਸਿੰਘ ਤਲਵੰਡੀ, ਹਰਭਜਨ ਸਿੰਘ, ਧੀਰ ਸਿੰਘ ਵੀਲਾ, ਰਣਜੀਤ ਸਿੰਘ ਤੇਜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ’ਚ ਸਫ਼ਾਈ ਮੁਹਿੰਮ ਜਾਰੀ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਚਿਊਟਸ ਪੰਧੇਰ ਵਿਖੇ 3 ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।