15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਨਸ਼ਾ ਮੁਕਤੀ ਮੋਰਚਾ ਵਲੋਂ ਲੋਕਾਂ ਨੂੰ ਨਸ਼ਾ ਨਾ ਕਰਨ ਸੰਬੰਧੀ ਕੀਤਾ ਪ੍ਰੇਰਿਤ

ਪਠਾਨਕੋਟ, 14 ਸਤੰਬਰ (ਵਿਨੋਦ)-ਨਸ਼ਾ ਮੁਕਤੀ ਮੋਰਚਾ ਵਲੋਂ ਹਲਕਾ ਇੰਚਾਰਜ ਪ੍ਰਦੀਪ ਕੁਮਾਰ ਦੀ ਅਗਵਾਈ ’ਚ ਇਕ ਰੈਲੀ ਕੱਢੀ ਗਈ ਤੇ ਸ਼ਮਸ਼ੇਰ ਬਾਗ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ । ਜਿਸ ’ਚ ਵਿਸ਼ੇਸ਼ ਤੌਰ ’ਤੇ ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ, ਐਸ.

ਅਜੀਤ ਡੈਸਕ 15-09-2026
ਪਠਾਨਕੋਟ, 14 ਸਤੰਬਰ (ਵਿਨੋਦ)-ਨਸ਼ਾ ਮੁਕਤੀ ਮੋਰਚਾ ਵਲੋਂ ਹਲਕਾ ਇੰਚਾਰਜ ਪ੍ਰਦੀਪ ਕੁਮਾਰ ਦੀ ਅਗਵਾਈ ’ਚ ਇਕ ਰੈਲੀ ਕੱਢੀ ਗਈ ਤੇ ਸ਼ਮਸ਼ੇਰ ਬਾਗ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ । ਜਿਸ ’ਚ ਵਿਸ਼ੇਸ਼ ਤੌਰ ’ਤੇ ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ, ਐਸ.ਡੀ.ਐਮ. ਸ਼ੰਕਰ ਸ਼ਰਮਾ, ਡੀ.ਐਸ.ਪੀ. ਰਾਜੇਸ਼ ਕੱਕੜ ਸ਼ਾਮਿਲ ਹੋਏ । ਇਹ ਰੈਲੀ ਪੰਗੋਲੀ ਚੌਕ ਤੋਂ ਸ਼ੁਰੂ ਹੋ ਕੇ ਸ਼ਮਸ਼ੇਰ ਬਾਗ, ਮਨਵਾਲ ਵਿਖੇ ਸੰਪੰਨ ਹੋਈ । ਇਸ ਮੌਕੇ ਸਵਰਨ ਸਲਾਰੀਆ ਨੇ ਕਿਹਾ ਕਿ ਉਨ੍ਹਾਂ ਦੇ ਪ੍ਰੋਗਰਾਮ ਦਾ ਮੁੱਖ ਉਦੇਸ਼ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਸਾਡਾ ਪੰਜਾਬ ਰੰਗਲਾ ਪੰਜਾਬ ਬਣ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਨਸ਼ਾ ਛਡਾਓ ਕੇਂਦਰ ’ਚ ਨਸ਼ਾ ਪੀੜਤਾਂ ਦਾ ਮੁਫ਼ਤ ਇਲਾਜ ਹੁੰਦਾ ਹੈ, ਜੇਕਰ ਕੋਈ ਨੌਜਵਾਨ ਨਸ਼ੇ ਨਾਲ ਪੀੜਤ ਹੈ ਤਾਂ ਉਸ ਨੂੰ ਨਸ਼ਾ ਛਡਾਓ ਕੇਂਦਰ ਵਿਚ ਦਾਖ਼ਲ ਕਰਵਾ ਕੇ ਉਸ ਨੂੰ ਚੰਗਾ ਸ਼ਹਿਰੀ ਬਣਾਇਆ ਜਾ ਸਕਦਾ ਹੈ, ਤਾਂ ਜੋ ਅਸੀਂ ਇਕ ਚੰਗੇ ਸਮਾਜ ਦੀ ਰਚਨਾ ਕਰ ਸਕੀਏ । ਇਸ ਮੌਕੇ ਬਲਾਕ ਪ੍ਰਧਾਨ ਨਵਜੋਤ ਸਿੰਘ, ਮਨੋਹਰ ਲਾਲ, ਗਿਆਨ ਸਿੰਘ ਸਮੇਤ ਹੋਰ ਵਰਕਰ ਸ਼ਾਮਿਲ ਸਨ ।
ਪਿਛਲੀ ਖ਼ਬਰ ਕਪਿਲਾ ਚੈਰੀਟੇਬਲ ਗਊਸ਼ਾਲਾ ਵਲੋਂ ਗਣਪਤੀ ਮਹਾਂਉਤਸਵ ਸ਼ੁਰੂ ਅਗਲੀ ਖ਼ਬਰ ਬੀਬੀ ਮਨਜੀਤ ਕੌਰ ਸਾਬਕਾ ਸਰਪੰਚ ਲੋਹਗੜ ਨੂੰ ਸ਼ਰਧਾਂਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।