15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਭਗਵੰਤ ਮਾਨ ਵਿਕਾਸ ਕਾਰਜਾਂ ਦੇ ਉਦਘਾਟਨ ਲਈ ਅਕਤੂਬਰ ਦੇ ਪਹਿਲੇ ਹਫ਼ਤੇ ਪਿੰਡ ਘਣੀਏ-ਕੇ-ਬਾਂਗਰ ਵਿਖੇ ਆਉਣਗੇ- ਜੋਬਨ ਰੰਧਾਵਾ

ਫ਼ਤਹਿਗੜ੍ਹ ਚੂੜੀਆਂ, 14 ਸਤੰਬਰ (ਐੱਮ. ਐੱਸ.

ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਹਲਕਾ ਇੰਚਾਰਜ ਜੋਬਨ ਰੰਧਾਵਾ ਗਰਾਊਂਡ ਦਾ ਜਾਇਜ਼ਾ ਲੈਂਦੇ ਹੋਏ। ਤਸਵੀਰ : ਐੱਮ.ਐੱਸ. ਫੁੱਲ 15-09-2026
ਫ਼ਤਹਿਗੜ੍ਹ ਚੂੜੀਆਂ, 14 ਸਤੰਬਰ (ਐੱਮ.ਐੱਸ. ਫੁੱਲ)-ਅੱਜ ਘਣੀਏ-ਕੇ-ਬਾਂਗਰ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਮੌਜ਼ੂਦਗੀ ਵਿਚ ਪਿੰਡ ਦੇ ਸਰਬਪੱਖੀ ਵਿਕਾਸ ਲਈ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਹਲਕਾ ਇੰਚਾਰਜ ਫ਼ਤਹਿਗੜ੍ਹ ਚੂੜ੍ਹੀਆਂ ਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਜੋਬਨ ਰੰਧਾਵਾ ਨੇ ਦੱਸਿਆ ਕਿ ਪਿੰਡ ਘਣੀਏ-ਕੇ-ਬਾਂਗਰ ਸਮੇਤ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਦੇਣ ਲਈ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਅਕਤੂਬਰ ਦੇ ਪਹਿਲੇ ਹਫ਼ਤੇ ਪਿੰਡ ਘਣੀਕੇ-ਕੇ-ਬਾਂਗਰ ਵਿਚ ਆਉਣਗੇ ਅਤੇ ਉਨ੍ਹਾਂ ਦੇ ਕਰ ਕਮਲਾਂ ਨਾਲ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਦੇ ਉਦਘਾਟਨ ਕੀਤੇ ਜਾਣਗੇ। ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਕਿਹਾ ਕਿ ਜਦੋਂ ਦੀ ਪਾਰਟੀ ਨੇ ਉਨ੍ਹਾਂ ਨੂੰ ਹਲਕਾ ਫ਼ਤਹਿਗੜ੍ਹ ਚੂੜੀਆਂ ਦੀ ਜ਼ਿੰਮੇਵਾਰੀ ਦਿੱਤੀ ਹੈ, ਉਹ 24 ਘੰਟੇ ਲੋਕਾਂ ਦੀ ਸੇਵਾ ’ਚ ਹਾਜ਼ਰ ਹਨ ਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਗਲੀਆਂ ਦੇ ਨਿਰਮਾਣ, ਹਰ ਪਿੰਡ ਵਿਚ ਸਟਰੀਟ ਲਾਇਟਾਂ ਲਗਾਉਣ, ਹਰ ਡੇਰੇ ’ਤੇ ਸਟਰੀਟ ਲਾਇਟਾਂ ਲਗਾਉਣ, ਹਲਕੇ ਅੰਦਰ ਸੜਕਾਂ ਦਾ ਨਿਰਮਾਣ ਕਰਨ, ਵਾਟਰ ਟਰੀਟਮੈਂਟ ਪਲਾਂਟ ਸਮੇਤ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿਖੇ ਵਿਕਾਸ ਕਾਰਜ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ, ਜਿਨ੍ਹਾਂ ਦੀ ਸ਼ੁਰੂਆਤ ਮਾਣਯੋਗ ਮੁੱਖ ਮੰਤਰੀ ਪੰਜਾਬ ਕਰਨਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਸੇਵਾ ਤੇ ਲੋਕਾਂ ਨੂੰ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਦਾ ਲਾਭ ਦਿਵਾਉਣ ਲਈ ਖੁਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ ਅਤੇ ਹਲਕਾ ਵਾਸੀਆਂ ਵਲੋਂ ਵੀ ਉਨ੍ਹਾਂ ਨੂੰ ਰੱਜਵਾਂ ਪਿਆਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਹਲਕੇ ਦੇ ਵਿਕਾਸ ’ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਨਵੀਸ਼ ਨੰਦਾ, ਸਰਪੰਚ ਸਚਿਨਦੀਪ ਸਿੰਘ ਬਾਠ, ਸਰਪੰਚ ਰੂਪ ਸਿੰਘ, ਲਵਲੀ ਢੱਲਾ, ਸਰਪੰਚ ਬਲਜਿੰਦਰ ਸਿੰਘ ਕਿਲ੍ਹਾ ਦੇਸਾ ਸਿੰਘ, ਪ੍ਰਿੰਸੀਪਲ ਹਰਮਿੰਦਰਪਾਲ ਸਿੰਘ ਸੰਧੂ, ਲੈਕਚਰਾਰ ਨਰੇਸ਼ ਕੁਮਾਰ ਸੋਢੀ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਵਡਾਲਾ ਬਾਂਗਰ ਵਿਖੇ ਇਕੋ ਰਾਤ 10 ਦੁਕਾਨਾਂ ’ਚ ਚੋਰੀ ਰੋਸ ’ਚ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਲਗਾਇਆ ਧਰਨਾ ਅਗਲੀ ਖ਼ਬਰ ਵਿਆਹ ਪੁਰਬ ਦੇ ਸੰਬੰਧ ’ਚ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਸੰਗਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।