16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸੁਲਤਾਨਪੁਰ ਲੋਧੀ ਤੋਂ ਬਰਾਤ ਰੂਪੀ ਨਗਰ ਕੀਰਤਨ ਦਾ ਬੇਰਿੰਗ ਕਾਲਜ ਬਟਾਲਾ ਦੇ ਸਾਹਮਣੇ 17 ਨੂੰ ਹੋਵੇਗਾ ਭਰਵਾਂ ਸਵਾਗਤ : ਹਰਵਿੰਦਰਪਾਲ ਸਿੰਘ ਸ਼ਾਹਬਾਦ

ਬਟਾਲਾ, 15 ਸਤੰਬਰ (ਸਤਿੰਦਰ ਸਿੰਘ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 539ਵੇਂ ਵਿਆਹ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਬਰਾਤ ਰੂਪੀ ਨਗਰ ਕੀਰਤਨ ਬਟਾਲਾ ਦੀ ਧਰਤੀ ’ਤੇ ਪਹੁੰਚ ਰਹੇ ਹਨ ਜਿਸ ਨੂੰ ਲੈ ਕੇ ਵੱਡੀ ਪੱਧਰ ’ਤੇ ਸੰਗਤਾਂ ਵਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਐੱਸ.

ਹਰਵਿੰਦਰਪਾਲ ਸਿੰਘ ਸ਼ਾਹਬਾਦ 16-09-2026
ਬਟਾਲਾ, 15 ਸਤੰਬਰ (ਸਤਿੰਦਰ ਸਿੰਘ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 539ਵੇਂ ਵਿਆਹ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਬਰਾਤ ਰੂਪੀ ਨਗਰ ਕੀਰਤਨ ਬਟਾਲਾ ਦੀ ਧਰਤੀ ’ਤੇ ਪਹੁੰਚ ਰਹੇ ਹਨ ਜਿਸ ਨੂੰ ਲੈ ਕੇ ਵੱਡੀ ਪੱਧਰ ’ਤੇ ਸੰਗਤਾਂ ਵਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਐੱਸ.ਸੀ. ਵਿੰਗ ਦੇ ਉਪ ਚੇਅਰਮੈਨ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ 17 ਸਤੰਬਰ ਨੂੰ ਬੇਰਿੰਗ ਕਾਲਜ ਬਟਾਲਾ ਦੇ ਸਾਹਮਣੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ, ਉੱਥੇ ਨਾਲ ਹੀ 17 ਅਤੇ 18 ਸਤੰਬਰ ਨੂੰ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਕਰਮਾਂ ਭਗਾਂ ਵਾਲੇ ਹਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਟਾਲਾ ਦੀ ਧਰਤੀ ਨੂੰ ਭਾਗ ਲਾਏ ਤੇ ਬਰਾਤ ਲੈ ਕੇ ਮਾਤਾ ਸੁਲੱਖਣੀ ਜੀ ਨੂੰ ਵਿਆਹੁਣ ਲਈ ਬਟਾਲਾ ਪਹੁੰਚੇ। ਉਨ੍ਹਾਂ ਕਿਹਾ ਕਿ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੁਕਾਈ ਨੂੰ ‘ ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ’ ਦਾ ਸੰਦੇਸ਼ ਦਿੱਤਾ, ਉੱਥੇ ਬਟਾਲਾ ਵਾਸੀ ਆਪਣੇ ਆਪ ਨੂੰ ਖੁਸ਼ ਨਸੀਬ ਸਮਝਦੇ ਹਨ। ਉਨ੍ਹਾਂ ਕਿਹਾ ਕਿ ਆਓ ਸਾਰੇ ਰਲ ਮਿਲ ਕੇ ਇਸ ਪਵਿੱਤਰ ਦਿਹਾੜੇ ਨੂੰ ਮਨਾਈਏ ਤੇ ਦੇਸ਼ਾਂ-ਵਿਦੇਸ਼ਾਂ ਤੋਂ ਪਹੁੰਚਣ ਵਾਲੀਆਂ ਸੰਗਤਾਂ ਦਾ ਸਵਾਗਤ ਕਰੀਏ ਤੇ ਉਨ੍ਹਾਂ ਦੀ ਵੱਧ ਤੋਂ ਵੱਧ ਪ੍ਰਾਹੁਣਚਾਰੀ ਕਰੀਏ ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲਣ ਲਈ ਸੰਗਤਾਂ ਨੇ ਕੀਤੀ ਸਰਹੱਦ ’ਤੇ ਖਲੋ ਕੇ ਅਰਦਾਸ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਕਰੇਗੀ ਭਰਵਾਂ ਸਵਾਗਤ- ਪ੍ਰਧਾਨ ਪੱਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।