16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਦੀਨਾਨਗਰ ਵਿਖੇ ਰੋਸ ਧਰਨਾ ਅੱਜ- ਕਮਲਜੀਤ ਚਾਵਲਾ

ਦੀਨਾਨਗਰ, 15 ਸਤੰਬਰ (ਸੋਢੀ/ਘੁੰਮਣ/ਸ਼ਰਮਾ)-ਪੰਜਾਬ ’ਚ ਬਿਜਲੀ ਕੱਟਾਂ ਨੂੰ ਲੈ ਕੇ ਆਮ ਲੋਕਾਂ ਵਿਚ ਭਾਰੀ ਪ੍ਰੇਸ਼ਾਨੀ ਪਾਈ ਜਾ ਰਹੀ ਹੈ। ਇਸ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂਆਂ ਤੇ ਵਰਕਰਾਂ ਵਲੋਂ 16 ਸਤੰਬਰ ਨੂੰ ਸਵੇਰੇ 10 ਵਜੇ ਬਿਜਲੀ ਬੋਰਡ ਦੀਨਾਨਗਰ ਦੇ ਤਾਰਾਗੜ੍ਹ ਮੋੜ ਸਥਿਤ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ।

ਕਮਲਜੀਤ ਚਾਵਲਾ 16-09-2026
ਦੀਨਾਨਗਰ, 15 ਸਤੰਬਰ (ਸੋਢੀ/ਘੁੰਮਣ/ਸ਼ਰਮਾ)-ਪੰਜਾਬ ’ਚ ਬਿਜਲੀ ਕੱਟਾਂ ਨੂੰ ਲੈ ਕੇ ਆਮ ਲੋਕਾਂ ਵਿਚ ਭਾਰੀ ਪ੍ਰੇਸ਼ਾਨੀ ਪਾਈ ਜਾ ਰਹੀ ਹੈ। ਇਸ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂਆਂ ਤੇ ਵਰਕਰਾਂ ਵਲੋਂ 16 ਸਤੰਬਰ ਨੂੰ ਸਵੇਰੇ 10 ਵਜੇ ਬਿਜਲੀ ਬੋਰਡ ਦੀਨਾਨਗਰ ਦੇ ਤਾਰਾਗੜ੍ਹ ਮੋੜ ਸਥਿਤ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦੀਨਾਨਗਰ ਕਮਲਜੀਤ ਚਾਵਲਾ ਨੇ ਦੱਸਿਆ ਕਿ ਬਿਜਲੀ ਕੱਟਾਂ ਨਾਲ ਮਜ਼ਦੂਰ, ਆਮ ਲੋਕਾਂ, ਉਦਯੋਗਪਤੀਆਂ ਤੇ ਦੁਕਾਨਦਾਰਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਪਰ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੈ ਤੇ ਉਸ ਨੂੰ ਸੂਬੇ ਦੇ ਲੋਕਾਂ ਦੀ ਪ੍ਰੇਸ਼ਾਨੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਜਰੂਰਤ ਅਨੁਸਾਰ ਬਿਜਲੀ ਮੁਹੱਈਆ ਕਰਵਾਉਣ ’ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਹਮੇਸ਼ਾ ਸੂਬੇ ਦੇ ਲੋਕਾਂ ਨਾਲ ਖੜਾ ਰਿਹਾ ਹੈ ਤੇ ਅੱਗੇ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਯਤਨ ਕਰਦਾ ਰਹੇਗਾ। ਕਮਲਜੀਤ ਚਾਵਲਾ ਨੇ ਦੀਨਾਨਗਰ ਖੇਤਰ ਦੇ ਸਮੂਹ ਅਕਾਲੀ ਆਗੂਆਂ ਨੂੰ ਇਸ ਰੋਸ ਧਰਨੇ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਨਗਰ ਕੀਰਤਨ ਦਾ ਬਟਾਲਾ ਮਹਿਤਾ ਰੋਡ ਰੰਗੜ ਨੰਗਲ ਵਿਖੇ ਨਿੱਘਾ ਸਵਾਗਤ ਕੀਤਾ ਜਾਵੇਗਾ- ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ... ਅਗਲੀ ਖ਼ਬਰ ਬਲਜਿੰਦਰ ਮਾਨ ਦਾ ਬਾਲ ਕਹਾਣੀ ਸੰਗ੍ਰਹਿ ‘ਬੱਚਤ’ ਲੋਕ ਅਰਪਣ ਕਰਦੇ ਹੋਏ ਅਸ਼ੋਕ ਪੁਰੀ, ਡਾ. ਜਸਵੰਤ ਰਾਏ ਤੇ ਹੋਰ। ਬਲਜਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।