17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਿਧਾਇਕ ਸ਼ੈਰੀ ਕਲਸੀ ਵਲੋਂ ਵਿਸ਼ਵਕਰਮਾ ਚੌਕ ਦਾ ਸ਼ਾਨਦਾਰ ਉਦਘਾਟਨ

ਬਟਾਲਾ, 16 ਸਤੰਬਰ (ਸਤਿੰਦਰ ਸਿੰਘ)-ਬਟਾਲਾ ਸ਼ਹਿਰ ਦੇ ਵਿਕਾਸ ਅਤੇ ਸੁੰਦਰਤਾ ਨੂੰ ਨਵਾਂ ਆਯਾਮ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸਿੰਬਲ ਚੌਕ ਬਟਾਲਾ ਵਿਖੇ ਨਵੇਂ ਬਣੇ ਵਿਸ਼ਵਕਰਮਾ ਚੌਕ ਦਾ ਸ਼ਹਿਰ ਅੱਜ ਸ਼ਾਨਦਾਰ ਢੰਗ ਨਾਲ ਉਦਘਾਟਨ ਕੀਤਾ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਐਕਸੀਅਨ ਨਿਰਮਲ ਸਿੰਘ, ਐੱਸ.

ਅਜੀਤ ਡੈਸਕ 17-09-2026
ਬਟਾਲਾ, 16 ਸਤੰਬਰ (ਸਤਿੰਦਰ ਸਿੰਘ)-ਬਟਾਲਾ ਸ਼ਹਿਰ ਦੇ ਵਿਕਾਸ ਅਤੇ ਸੁੰਦਰਤਾ ਨੂੰ ਨਵਾਂ ਆਯਾਮ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸਿੰਬਲ ਚੌਕ ਬਟਾਲਾ ਵਿਖੇ ਨਵੇਂ ਬਣੇ ਵਿਸ਼ਵਕਰਮਾ ਚੌਕ ਦਾ ਸ਼ਹਿਰ ਅੱਜ ਸ਼ਾਨਦਾਰ ਢੰਗ ਨਾਲ ਉਦਘਾਟਨ ਕੀਤਾ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਐਕਸੀਅਨ ਨਿਰਮਲ ਸਿੰਘ, ਐੱਸ.ਡੀ.ਓ. ਰੋਹਿਤ ਉੱਪਲ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ’ਚ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸਿਰਜਣਹਾਰ ਅਤੇ ਕਾਰੀਗਰਾਂ ਦੇ ਆਰਾਧਿਆ ਦੇਵਤਾ ਵਜੋਂ ਜਾਣਿਆਂ ਜਾਂਦਾ ਹੈ ਅਤੇ ਉਨ੍ਹਾਂ ਦੇ ਨਾਮ ’ਤੇ ਬਣਿਆਂ ਇਹ ਚੌਕ ਸਮਾਜ ਲਈ ਪ੍ਰੇਰਣਾ ਦਾ ਸਰੋਤ ਬਣੇਗਾ। ਉਨ੍ਹਾਂ ਕਿਹਾ ਕਿ ਬਟਾਲਾ ਇਤਿਹਾਸਕ ਅਤੇ ਉਦਯੋਗਿਕ ਪੱਖੋਂ ਵਿਸ਼ੇਸ਼ ਮਹੱਤਵ ਰੱਖਦਾ ਹੈ ਅਤੇ ਅਜਿਹੇ ਪ੍ਰੋਜੈਕਟ ਸ਼ਹਿਰ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸ਼ਹਿਰ ਦੇ ਵਿਕਾਸ ਲਈ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਯਤਨ ਜਾਰੀ ਰਹਿਣਗੇ। ਇਸ ਮੌਕੇ ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਹਰ ਵਰਗ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਹਨ ਅਤੇ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਵਿਚ ਉਨ੍ਹਾਂ ਨੇ ਬਟਾਲਾ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਹੈ।
ਪਿਛਲੀ ਖ਼ਬਰ ਜਥੇਦਾਰ ਸ਼ਾਮਪੁਰ ਗੁਰਦੁਆਰਾ ਕੰਧ ਸਾਹਿਬ ਹੋਏ ਨਤਮਸਤਕ, ਕੀਤਾ ਸਨਮਾਨ ਅਗਲੀ ਖ਼ਬਰ ਪਿੰਡ ਮੁਰਾਦਪੁਰ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਪਰਿਵਾਰ ’ਚ ਹੋਇਆ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।