ਸਾਬਕਾ ਸਰਪੰਚ ਗੁਰਬਿੰਦਰ ਸਿੰਘ ਬੱਬੀ ਦੇ ਭਰਾ ਸਤਵਿੰਦਰ ਸਿੰਘ ਦੀ ਅੰਤਿਮ ਅਰਦਾਸ ਅੱਜ
ਘੁਮਾਣ, 16 ਸਤੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਅਤੇ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਸਰਗਰਮ ਮੈਂਬਰ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬੱਬੀ ਦੇ ਵੱਡੇ ਭਰਾ ਸਤਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਸੰਧਵਾਂ ਦਾ ਪਿਛਲੇ ਦਿਨੀ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ ਉਹਨਾਂ ਦੇ ਨਮਿੱਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ 17 ਸਤੰਬਰ ਦਿਨ ਵੀਰਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਸੰਧਵਾਂ ਨੇੜੇ ਘੁਮਾਣ ਵਿਖੇ ਪੈਣਗੇ । ਬਾਬਾ ਕਾਲਾ ਮਹਿਰ ਸਪੋਰਟਸ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਰਾਣਾ ਸੰਧਵਾਂ ਨੇ ਦੱਸਿਆ ਕਿ ਸਤਵਿੰਦਰ ਸਿੰਘ ਜਿੱਥੇ ਬਾਬਾ ਕਾਲਾ ਮਹਿਰ ਸਪੋਰਟਸ ਕਲੱਬ ਦੇ ਸਰਗਰਮ ਮੈਂਬਰ ਸਨ ।
ਸਤਵਿੰਦਰ ਸਿੰਘ
17-09-2026