19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪ੍ਰਿੰਸੀਪਲ ਬਲਬੀਰ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਗੁਰਦਾਸਪੁਰ, 18 ਸਤੰਬਰ (ਚੱਕਰਾਜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਾਵਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੇਵਾਵਾਂ ਨਿਭਾਅ ਰਹੇ ਅਤੇ ਪਹਿਲਾਂ ਡਿਪਟੀ ਡੀ. ਈ.

ਪ੍ਰਿੰਸੀਪਲ ਬਲਬੀਰ ਸਿੰਘ 19-09-2026
ਗੁਰਦਾਸਪੁਰ, 18 ਸਤੰਬਰ (ਚੱਕਰਾਜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਾਵਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੇਵਾਵਾਂ ਨਿਭਾਅ ਰਹੇ ਅਤੇ ਪਹਿਲਾਂ ਡਿਪਟੀ ਡੀ.ਈ.ਓ (ਐਲੀ.) ਗੁਰਦਾਸਪੁਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਪ੍ਰਿੰਸੀਪਲ ਬਲਬੀਰ ਸਿੰਘ ਦੇ ਬੇਵਕਤੀ ਅਕਾਲ ਚਲਾਣੇ ’ਤੇ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਪ੍ਰਿੰਸੀਪਲਾਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੇਵਾ ਮੁਕਤ ਸਿੱਖਿਆ ਅਧਿਕਾਰੀਆਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬੱਲ ਬਖ਼ਸ਼ਣ। ਉਨ੍ਹਾਂ ਨੇ ਬਲਬੀਰ ਸਿੰਘ ਵਲੋਂ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਸਮਰਪਿਤ ਅਤੇ ਸ਼ਲਾਘਾਯੋਗ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਵਿਛੋੜਾ ਸਿੱਖਿਆ ਵਿਭਾਗ ਤੇ ਸਮੂਹ ਸਿੱਖਿਆ ਜਗਤ ਲਈ ਵੱਡਾ ਘਾਟਾ ਹੈ। ਇਸ ਮੌਕੇ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫਸਰ ਮਦਨ ਲਾਲ, ਹਰਪਾਲ ਸਿੰਘ, ਅਮਰਜੀਤ ਸਿੰਘ ਭਾਟੀਆ, ਵਿਨੋਦ ਮਾਤਰੀ, ਅਮਰਦੀਪ ਸਿੰਘ ਸੈਣੀ, ਸੁਰਜੀਤ ਪਾਲ, ਹਰਦੀਪ ਸਿੰਘ, ਸੇਵਾ ਮੁਕਤ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਭਾਰਤ ਭੂਸ਼ਣ, ਰਵਿੰਦਰਪਾਲ ਸਿੰਘ, ਲਖਵਿੰਦਰ ਸਿੰਘ, ਸੇਵਾ ਮੁਕਤ ਪ੍ਰਿੰਸੀਪਲ ਕੁਲਵੰਤ ਸਿੰਘ ਅਤੇ ਸੁਖਜਿੰਦਰਜੀਤ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ।
ਪਿਛਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦਾ ਵਫ਼ਦ ਚੀਫ਼ ਇੰਜੀਨੀਅਰ ਨੂੰ ਮਿਲਿਆ ਅਗਲੀ ਖ਼ਬਰ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਵਲੋਂ ਪੰਜਾਬ ਮੰਡੀ ਬੋਰਡ ਚੇਅਰਮੈਨ ਬਰਸਟ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।