19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਜਗਰੂਪ ਸਿੰਘ ਸੇਖਵਾਂ ਵਲੋਂ ਬਟਾਲਾ ਵਿਖੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਬਟਾਲਾ, 18 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਬਟਾਲਾ ਵਿਖੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਉਪ ਪ੍ਰਧਾਨ ਪੰਜਾਬ ਆਮ ਆਦਮੀ ਪਾਰਟੀ ਵਲੋਂ ਆਪਣੇ ਸਾਥੀਆਂ ਸਮੇਤ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਜਗਰੂਪ ਸਿੰਘ ਸੇਖਵਾਂ ਨੇ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦਾ ਸਤਿਕਾਰ ਕੀਤਾ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਜੀਵਨ ਵਿਚ ਅਪਣਾਉਣ ਦੀ ਅਪੀਲ ਕੀਤੀ।

ਅਜੀਤ ਡੈਸਕ 19-09-2026
ਬਟਾਲਾ, 18 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਬਟਾਲਾ ਵਿਖੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਉਪ ਪ੍ਰਧਾਨ ਪੰਜਾਬ ਆਮ ਆਦਮੀ ਪਾਰਟੀ ਵਲੋਂ ਆਪਣੇ ਸਾਥੀਆਂ ਸਮੇਤ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਜਗਰੂਪ ਸਿੰਘ ਸੇਖਵਾਂ ਨੇ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦਾ ਸਤਿਕਾਰ ਕੀਤਾ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਜੀਵਨ ਵਿਚ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਤੇ ਵਿਆਹ ਪੁਰਬ ਵਰਗੇ ਪਵਿੱਤਰ ਦਿਹਾੜੇ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਅਤੇ ਆਪਸੀ ਪਿਆਰ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਹਰਜੋਤ ਸਿੰਘ ਸੰਧੂ ਹਲਕਾ ਫ਼ਤਹਿਗੜ੍ਹ ਚੂੜੀਆ ਸੋਹਣ ਸਿੰਘ ਨੈਣੇਕੋਟ, ਚੈਂਚਲ ਸਿੰਘ ਚੇਅਰਮੈਨ, ਬਲਜਿੰਦਰ ਸਿੰਘ ਧੱਕੜ, ਯਾਦਵਿੰਦਰ ਸਿੰਘ ਸੇਖਵਾਂ ਸਰਪੰਚ, ਜੋਗਿੰਦਰ ਸਿੰਘ ਸੇਖਵਾਂ, ਸਰਪੰਚ ਦਲਜੀਤ ਸਿੰਘ ਪੀ.ਏ. ਪਲਵਿੰਦਰ ਸਿੰਘ ਲੰਬੜਦਾਰ ਅਤੇ ਨਿਹੰਗ ਸਿੰਘ ਜਥੇਬੰਦੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਿਖੇ ਮਨਾਈ ਗਣੇਸ਼ ਚਤੁਰਥੀ ਈਕੋ-ਫਰੈਂਡਲੀ ਮੂਰਤੀ ਕੀਤੀ ਸਥਾਪਿਤ ਅਗਲੀ ਖ਼ਬਰ ਰਿਸ਼ਤੇਦਾਰਾਂ ਨੂੰ ਮਿਲਣ ਗਏ ਪਰਿਵਾਰ ਦੇ ਘਰ ’ਚੋਂ ਨਕਦੀ ਤੇ ਗਹਿਣੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।