ਮੈਗਾ ਖ਼ੂਨਦਾਨ ਕੈਂਪ 30 ਨੂੰ
ਗੁਰਦਾਸਪੁਰ, 18 ਸਤੰਬਰ (ਚੱਕਰਾਜਾ)-ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਬਲੱਡ ਡੋਨਰਜ਼ ਸੁਸਾਇਟੀ ਦੇ ਯੂਥ ਪ੍ਰਧਾਨ ਹਰਪ੍ਰੀਤ ਸਿੰਘ ਮਾਨ ਦੀ ਯਾਦ ਵਿਚ ਬਲੱਡ ਡੋਨਰਜ਼ ਤੇ ਸਮਾਜਿਕ ਗਤੀ ਵਿਧੀਆਂ ਸੇਵਾ ਸੁਸਾਇਟੀ ਕਲਾਨੌਰ ਵਲੋਂ 30 ਸਤੰਬਰ ਨੂੰ ਖੱਤਰੀ ਹਾਲ ਗੁਰਦਾਸਪੁਰ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਮੈਂਬਰਾਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਮਾਨ ਉਰਫ ਰਾਣੂ ਖ਼ੂਨਦਾਨ ਦੇ ਖ਼ੇਤਰ ਵਿਚ ਸੇਵਾ ਕਰਨ ਲਈ ਹਰ ਸਮੇਂ ਤਿਆਰ ਰਹਿੰਦੇ ਸਨ।
ਅਜੀਤ ਡੈਸਕ
19-09-2026