19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਿੱਖ ਨੈਸ਼ਨਲ ਕਾਲਜੀਏਟ ਸੀ.ਸੈਕੰ. ਸਕੂਲ ਦੀ ਸਾਬਕਾ ਵਿਦਿਆਰਥਣ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ

ਕਾਦੀਆਂ, 18 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਸਾਬਕਾ ਵਿਦਿਆਰਥਣ ਰੂਪਨੀਤ ਕੌਰ ਨੇ ਪਹਿਲੀ ਕੋਸ਼ਿਸ਼ ’ਚ ਹੀ ਨੀਟ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥਣ ਰੂਪਨੀਤ ਕੌਰ ਨੂੰ ਉਸ ਦੀ ਇਸ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ ਹੈ।

ਵਿਦਿਆਰਥਣ ਰੂਪਨੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਸਕੂਲ ਪ੍ਰਿੰਸੀਪਲ ਰਮਨਜੀਤ ਕੌਰ। ਤਸਵੀਰ : ਕੁਲਵਿੰਦਰ ਸਿੰਘ 19-09-2026
ਕਾਦੀਆਂ, 18 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਸਾਬਕਾ ਵਿਦਿਆਰਥਣ ਰੂਪਨੀਤ ਕੌਰ ਨੇ ਪਹਿਲੀ ਕੋਸ਼ਿਸ਼ ’ਚ ਹੀ ਨੀਟ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥਣ ਰੂਪਨੀਤ ਕੌਰ ਨੂੰ ਉਸ ਦੀ ਇਸ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਰਮਨਜੀਤ ਕੌਰ ਨੇ ਦੱਸਿਆ ਕਿ ਸਾਲ 2025-26 ਸੈਸ਼ਨ ਦੌਰਾਨ ਰੂਪਨੀਤ ਕੌਰ ਨੇ 12ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਸੀ ਤੇ ਇਸ ਤੋਂ ਬਾਅਦ ਪਹਿਲੀ ਕੋਸ਼ਿਸ਼ ਵਿਚ ਹੀ ਉਸ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਨੂੰ ਇਹ ਮਾਣ ਹਾਸਿਲ ਕਰਵਾਇਆ ਹੈ। ਰੂਪਨੀਤ ਦੀ ਇਸ ਪ੍ਰਾਪਤੀ ਲਈ ਉਸ ਨੂੰ ਸਨਮਾਨਿਤ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਸਕੂਲ ਪ੍ਰਿੰਸੀਪਲ ਰਮਨਜੀਤ ਕੌਰ ਵਲੋਂ ਵਧਾਈ ਭੇਟ ਕੀਤੀ। ਇਸ ਮੌਕੇ ਰੂਪਨੀਤ ਕੌਰ ਦੇ ਮਾਤਾ-ਪਿਤਾ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਭਾਜਪਾ ਵਲੋਂ 18 ਤੋਂ ਆਰੰਭੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਾਰਥਿਕ ਸਿੱਟੇ ਨਿੱਕਲਣਗੇ- ਵਿਜੇ ਸੋਨੀ ਮੋਹਲੋਵਾਲੀ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਕਰਵਾਏ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।