ਵਿਆਹ ਪੁਰਬ ਸਮਾਗਮ ਮੌਕੇ ਸੰਗਤਾਂ ਵਲੋਂ ਦਿੱਤੇ ਅਥਾਹ ਪਿਆਰ ਅਤੇ ਸਹਿਯੋਗ ਲਈ ਹਮੇਸ਼ਾ ਰਿਣੀ ਰਹਾਂਗਾ- ਵਿਧਾਇਕ ਸ਼ੈਰੀ ਕਲਸੀ
ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਪਹਿਲੀ ਪਾਿਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਅਤੇ ਜਾਹੋ ਜਲਾਲ ਨਾਲ ਮਨਾਏ ਗਏ ਅਤੇ ਸਮੁੱਚੇ ਸਮਾਗਮ ਸਫ਼ਲਤਾਪੂਰਵਕ ਸੰਪੰਨ ਹੋਣ ’ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਗਤਾਂ ਵਲੋਂ ਦਿੱਤੇ ਅਥਾਹ ਪਿਆਰ ਅਤੇ ਸਹਿਯੋਗ ਲਈ ਹਮੇਸ਼ਾਂ ਰਿਣੀ ਰਹਿਣਗੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਅਤੇ ਤੁਹਾਡੇ ਸਾਰਿਆਂ ਦੇ ਦਿੱਤੇ ਸਹਿਯੋਗ ਨਾਲ ਇਸ ਪਾਵਨ ਵਿਆਹ ਪੁਰਬ ਮੌਕੇ ਸਮਾਗਮ ਬਹੁਤ ਵਧੀਆ ਤਰੀਕੇ ਨਾਲ ਸੰਪੰਨ ਹੋਏ ਹਨ।
ਵ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ
20-09-2026
ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਪਹਿਲੀ ਪਾਿਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਅਤੇ ਜਾਹੋ ਜਲਾਲ ਨਾਲ ਮਨਾਏ ਗਏ ਅਤੇ ਸਮੁੱਚੇ ਸਮਾਗਮ ਸਫ਼ਲਤਾਪੂਰਵਕ ਸੰਪੰਨ ਹੋਣ ’ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਗਤਾਂ ਵਲੋਂ ਦਿੱਤੇ ਅਥਾਹ ਪਿਆਰ ਅਤੇ ਸਹਿਯੋਗ ਲਈ ਹਮੇਸ਼ਾਂ ਰਿਣੀ ਰਹਿਣਗੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਅਤੇ ਤੁਹਾਡੇ ਸਾਰਿਆਂ ਦੇ ਦਿੱਤੇ ਸਹਿਯੋਗ ਨਾਲ ਇਸ ਪਾਵਨ ਵਿਆਹ ਪੁਰਬ ਮੌਕੇ ਸਮਾਗਮ ਬਹੁਤ ਵਧੀਆ ਤਰੀਕੇ ਨਾਲ ਸੰਪੰਨ ਹੋਏ ਹਨ। ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ, ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ, ਕਮਿਸ਼ਨਰ ਨਗਰ ਨਿਗਮ ਗੁਰਸਿਮਰਨ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਵਿਆਹ ਪੁਰਬ ਸਮਾਗਮ ਸੁਚਾਰੂ ਢੰਗ ਨੇਪਰੇ ਚਾੜ੍ਹਣ ਵਿਚ ਦਿਨ-ਰਾਤ ਸੇਵਾਵਾਂ ਕੀਤੀਆਂ ਗਈਆਂ ਹਨ, ਨਾਲ ਹੀ ਉਨ੍ਹਾਂ ਗੁਰਦੁਆਰਾ ਸਾਹਿਬ ਸ੍ਰੀ ਕੰਧ ਸਾਹਿਬ, ਸ੍ਰੀ ਡੇਹਰਾ ਸਾਹਿਬ ਅਤੇ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੀ ਸਮੁੱਚੀ ਪ੍ਰਬੰਧਕ ਕਮੇਟੀ ਦਾ ਵੀ ਧੰਨਵਾਦ ਕੀਤਾ ਜਿਨਾਂ ਵਲੋਂ ਪੂਰਨ ਸਹਿਯੋਗ ਕੀਤਾ ਗਿਆ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਹ ਵੱਖ-ਵੱਖ ਅਧਿਕਾਰੀਆਂ, ਕਰਮਚਾਰੀਆਂ, ਸਫਾਈ ਕਰਮੀਆਂ ਸਮੇਤ ਸਾਰਿਆਂ ਦਾ ਧੰਨਵਾਦ ਕਰਦੇ ਹਨ, ਜਿਨਾਂ ਵਲੋਂ ਵਿਆਹ ਪੁਰਬ ਸਮਾਗਮਾਂ ਲਈ ਦਿਨ ਰਾਤ ਮਿਹਨਤ ਤੇ ਸ਼ਰਧਾ ਭਾਵਨਾ ਨਾਲ ਆਪਣੀ ਡਿਊਟੀ ਬਾਖੂਬੀ ਨਿਭਾਈ ਗਈ। ਨਾਲ ਹੀ ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨਾਂ ਦੇਸ਼-ਵਿਦੇਸ਼ ਤੋਂ ਬਟਾਲਾ ਦੀ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਲਈ ਲੱਖਾਂ ਦੀ ਤਦਾਦ ਵਿਚ ਆਈਆਂ ਸੰਗਤਾਂ ਸਮੇਤ ਮੀਡੀਆ ਦੇ ਸਾਰੇ ਸਾਥੀਆਂ ਦਾ ਵੀ ਧੰਨਵਾਦ ਕੀਤਾ।