21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਚੁਣੇ ਗਏ ਮੈਂਬਰਾਂ ਨੂੰ ਰਿਟਰਨਿੰਗ ਅਫਸਰ ਨੇ ਚੁਕਾਈ ਸਹੁੰ

ਗੁਰਦਾਸਪੁਰ, 19 ਸਤੰਬਰ (ਅਸ਼ੋਕ ਸ਼ਰਮਾ)-ਜਿਲ੍ਹਾ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਦੀ ਚੋਣ ਤੋਂ ਬਾਅਦ ਰਿਟਰਨਿੰਗ ਅਫਸਰ ਐਡਵੋਕੇਟ ਗੁਰਦਿਆਲ ਸਿੰਘ ਭੁੱਲਰ ਵਲੋਂ ਆਪਣੀ ਟੀਮ ਸਮੇਤ 15 ਚੁਣੇ ਗਏ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 20-09-2026
ਗੁਰਦਾਸਪੁਰ, 19 ਸਤੰਬਰ (ਅਸ਼ੋਕ ਸ਼ਰਮਾ)-ਜਿਲ੍ਹਾ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਦੀ ਚੋਣ ਤੋਂ ਬਾਅਦ ਰਿਟਰਨਿੰਗ ਅਫਸਰ ਐਡਵੋਕੇਟ ਗੁਰਦਿਆਲ ਸਿੰਘ ਭੁੱਲਰ ਵਲੋਂ ਆਪਣੀ ਟੀਮ ਸਮੇਤ 15 ਚੁਣੇ ਗਏ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪ੍ਰਧਾਨ ਹਰਪ੍ਰੀਤ ਸਿੰਘ ਹੈਰੀ ਆਪਣੇ ਸਾਥੀਆਂ ਸਮੇਤ ਹਾਜਰ ਸਨ। ਇਨਾਂ ਤੋਂ ਇਲਾਵਾ 5 ਸੀਨੀਅਰ ਐਗਜੈਕਟਿਵ ਮੈਂਬਰ, 5 ਐਗਜੈਕਟਿਵ ਮੈਂਬਰ, 5 ਮਹਿਲਾ ਵਕੀਲ ਐਗਜੈਕਟਿਵ ਮੈਂਬਰਾਂ ਤੋਂ ਇਲਾਵਾ ਉਪ ਪ੍ਰਧਾਨ, ਖਜਾਨਚੀ, ਜੁਆਇੰਟ ਸੈਕਟਰੀ ਅਤੇ ਸੈਕਟਰੀ ਸ਼ਾਮਿਲ ਹਨ। ਉਨ੍ਹਾਂ ਨੇ ਚੁਣੇ ਮੈਂਬਰਾਂ ਨੂੰ ਸਹੁੰ ਚੁਕਾਉਂਦੇ ਹੋਏ ਕਿਹਾ ਕਿ ਉਹ ਜੁਡੀਸ਼ੀਅਲ ਦੇ ਨਾਲ ਤਾਲਮੇਲ, ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦੇ ਨਾਲ ਨਾਲ ਵਕੀਲਾਂ ਦੀਆਂ ਮੁਸ਼ਕਿਲਾਂ ਤੇ ਭਲਾਈ ਹਿਤ ਦੇ ਕੰਮਾਂ ਨੂੰ ਤਰਜੀਹ ਦੇਣਗੇ। ਜਦੋਂ ਕਿ ਉਹ ਹਮੇਸ਼ਾ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਬਾਰ ਐਸੋਸੀਏਸ਼ਨ ਦੇ ਕੰਮ ਕਰਨਗੇ। ਜਿਸ ਨਾਲ ਬਾਰ ਐਸੋਸੀਏਸ਼ਨ ਬਿਹਤਰੀ ਨਾਲ ਅੱਗੇ ਵੱਧ ਸਕੇ।ਇਸ ਮੌਕੇ ਰਿਟਰਨਿੰਗ ਅਫਸਰ ਸਹਾਇਕ ਐਡਵੋਕੇਟ ਬਿਕਰਮਜੀਤ ਸਿੰਘ ਖਹਿਰਾ, ਰਿਟਰਨਿੰਗ ਅਫਸਰ ਐਡਵੋਕੇਟ ਵਰੁਣ ਗੋਸਾਈਂ ਤੋਂ ਇਲਾਵਾ ਸੀਨੀਅਰ ਵਕੀਲ ਤੇ ਉਨ੍ਹਾਂ ਦੇ ਸਾਥੀ ਵੱਡੀ ਗਿਣਤੀ ਵਿਚ ਹਾਜਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਅੰਡਰ-19 ਫੁੱਟਬਾਲ ਟੂਰਨਾਮੈਂਟ ਵਿਚ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਟੀਮ ਰਹੀ ਦੂਜੇ ਸਥਾਨ ’ਤੇ ਅਗਲੀ ਖ਼ਬਰ ਕਾਲਜ ਦੇ ਈਕੋ ਕਲੱਬ ਤੇ ਐਨ.ਐਸ.ਐਸ ਵਿਭਾਗ ਵਲੋਂ ਵਿਸ਼ਵ ਓਜ਼ੋਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।