20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨੰਗਲ ਭੂਰ ਸਕੂਲ ਵਿਖੇ ਐਸ.ਆਈ.ਆਰ. ਸੰਬੰਧੀ ਸਵੀਪ ਜਾਗਰੂਕਤਾ ਸਮਾਗਮ

ਪਠਾਨਕੋਟ, 19 ਸਤੰਬਰ (ਸੰਧੂ)-ਵੋਟਰ ਜਾਗਰੂਕਤਾ ਤੇ ਲੋਕਤੰਤਰੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਭੂਰ ਵਿਖੇ ਸਵੀਪ ਟੀਮ ਵਲੋਂ ਵਿਸ਼ੇਸ਼ ਗਹਿਰਾਈ ਵਾਲੀ ਵੋਟਰ ਸੂਚੀ ਸੋਧ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ ਸਵੀਪ ਟੀਮ ਦੇ ਮੈਂਬਰ ਲੈਕਚਰਾਰ ਮਨਜੀਤ ਸਿੰਘ, ਲੈਕਚਰਾਰ ਪਰਮਜੀਤ ਬੈਂਸ ਤੇ ਲੈਕਚਰਾਰ ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਤੇ ਸਕੂਲ ਸਟਾਫ ਨੂੰ ਐਸ.

ਅਜੀਤ ਡੈਸਕ 20-09-2026
ਪਠਾਨਕੋਟ, 19 ਸਤੰਬਰ (ਸੰਧੂ)-ਵੋਟਰ ਜਾਗਰੂਕਤਾ ਤੇ ਲੋਕਤੰਤਰੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਭੂਰ ਵਿਖੇ ਸਵੀਪ ਟੀਮ ਵਲੋਂ ਵਿਸ਼ੇਸ਼ ਗਹਿਰਾਈ ਵਾਲੀ ਵੋਟਰ ਸੂਚੀ ਸੋਧ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ ਸਵੀਪ ਟੀਮ ਦੇ ਮੈਂਬਰ ਲੈਕਚਰਾਰ ਮਨਜੀਤ ਸਿੰਘ, ਲੈਕਚਰਾਰ ਪਰਮਜੀਤ ਬੈਂਸ ਤੇ ਲੈਕਚਰਾਰ ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਤੇ ਸਕੂਲ ਸਟਾਫ ਨੂੰ ਐਸ.ਆਈ.ਆਰ. ਸਬੰਧੀ ਜਾਣਕਾਰੀ ਦਿੰਦਿਆਂ ਆਪਣੇ ਤੇ ਪਰਿਵਾਰਕ ਮੈਂਬਰਾਂ ਦੇ ਵੋਟਰ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ’ਤੇ ਜ਼ਰੂਰੀ ਸੋਧ ਕਰਵਾਉਣ ਲਈ ਜਾਗਰੂਕ ਕੀਤਾ । ਇਸ ਦੌਰਾਨ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ’ਚ ਸਰਗਰਮ ਭੂਮਿਕਾ ਨਿਭਾਉਣ ਤੇ ਆਪਣੇ ਪਰਿਵਾਰ ਤੇ ਸਮਾਜ ’ਚ ਵੋਟਰ ਜਾਗਰੂਕਤਾ ਦਾ ਸੰਦੇਸ਼ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਨੀਤਾ ਸ਼ਰਮਾ, ਕਾਮਰਸ ਵਿਸ਼ੇ ਦੇ ਲੈਕਚਰਾਰ ਹੇਮਰਾਜ ਸਮੇਤ ਸਮੂਹ ਸਕੂਲ ਸਟਾਫ ਹਾਜ਼ਰ ਸੀ ।
ਪਿਛਲੀ ਖ਼ਬਰ ਏ. ਐਂਡ. ਐਮ. ਇੰਸਟੀਚਿਊਟ ਵਿਖੇ ਰਾਸ਼ਟਰੀ ਚਾਕਲੇਟ ਮਿਲਕਸ਼ੇਕ ਦਿਵਸ ਮਨਾਇਆ ਅਗਲੀ ਖ਼ਬਰ ਕਿਸਾਨਾਂ ਨੇ ਯੂਨੀਵਰਸਿਟੀ ਵਲੋਂ ਵਿਕਸਿਤ ਨਵੀਆਂ ਖੇਤੀ ਤਕਨੀਕਾਂ, ਨਵੀਆਂ ਕਿਸਮਾਂ ਦਾ ਕੀਤਾ ਲਾਭ ਪ੍ਰਾਪਤ-ਡਿਪਟੀ ਡਾਇਰੈਕਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।