ਪਠਾਨਕੋਟ, 19 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ.ਡੀ. ਕੰਨਿਆ ਮਹਾਂਵਿਦਿਆਲਿਆ ਪਠਾਨਕੋਟ ਦੀ ਐਨ.ਐਸ.ਐਸ. ਇਕਾਈ ਵਲੋਂ ਵਿਦਿਆਰਥਣਾਂ ਨੂੰ ਸਫ਼ਾਈ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਰੋਜ਼ਾ ਸਫ਼ਾਈ ਮੁਹਿੰਮ ਚਲਾਈ ਗਈ । ਐਨ.ਐਸ.ਐਸ. ਦੀ ਨੋਡਲ ਅਧਿਕਾਰੀ ਸਰਬਜੀਤ ਕੌਰ ਦੀ ਅਗਵਾਈ ਹੇਠ ਸਵੈ - ਸੇਵਿਕਾਵਾਂ ਨੇ ਮਹਾਂਵਿਦਿਆਲਿਆ ਦੇ ਪਰਿਸਰ ਤੇ ਆਲੇ-ਦੁਆਲੇ ਦੇ ਖੇਤਰ ’ਚ ਸਫ਼ਾਈ ਕਰਦਿਆਂ ਕੂੜਾ-ਕਰਕਟ ਇਕੱਠਾ ਕਰਕੇ ਉਸ ਦਾ ਯੋਗ ਨਿਪਟਾਰਾ ਕੀਤਾ । ਇਸ ਦੌਰਾਨ ਵਿਦਿਆਰਥਣਾਂ ਨੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦਾ ਵਾਤਾਵਰਨ ਸਾਫ਼-ਸੁਥਰਾ ਰੱਖਣ ਲਈ ਵੀ ਜਾਗਰੂਕ ਕੀਤਾ । ਮੁਹਿੰਮ ਨੂੰ ਸਫ਼ਲ ਬਣਾਉਣ ’ਚ ਸਹਾਇਕ ਪ੍ਰੋਫੈਸਰ ਨੀਤੂ ਨੇ ਵਿਸ਼ੇਸ਼ ਸਹਿਯੋਗ ਦਿੱਤਾ । ਇਸ ਮੌਕੇ ਪ੍ਰਿੰਸੀਪਲ ਡਾ: ਪ੍ਰਿਯੰਕਾ ਚੁੱਘ ਨੇ ਐਨ.ਐਸ.ਐਸ. ਸਵੈ-ਸੇਵਿਕਾਵਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਫ਼ਾਈ ਸਿਰਫ਼ ਇਕ ਦਿਨ ਦੀ ਮੁਹਿੰਮ ਨਹੀਂ, ਸਗੋਂ ਸਾਡੀ ਰੋਜ਼ਾਨਾ ਦੀ ਜ਼ਿੰਮੇਵਾਰੀ ਹੈ ।