20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਆਕਲੈਂਡ ਪਬਲਿਕ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਸ਼ਾਹਪੁਰ ਕੰਢੀ, 19 ਸਤੰਬਰ (ਰਣਜੀਤ ਸਿੰਘ)-ਆਕਲੈਂਡ ਪਬਲਿਕ ਸਕੂਲ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਚੇਅਰਮੈਨ ਉਰਮਿਲਾ ਠਾਕੁਰ, ਐਮ. ਡੀ.

ਅਜੀਤ ਡੈਸਕ 20-09-2026
ਸ਼ਾਹਪੁਰ ਕੰਢੀ, 19 ਸਤੰਬਰ (ਰਣਜੀਤ ਸਿੰਘ)-ਆਕਲੈਂਡ ਪਬਲਿਕ ਸਕੂਲ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਚੇਅਰਮੈਨ ਉਰਮਿਲਾ ਠਾਕੁਰ, ਐਮ. ਡੀ. ਰਾਜੇਸ਼ ਕਾਂਤਾ, ਡਾਇਰੈਕਟਰ ਸਵਰ ਠਾਕੁਰ, ਕਮੇਟੀ ਮੈਂਬਰ ਮਨਦੀਪ ਠਾਕੁਰ ਅਤੇ ਸੰਦੀਪ ਠਾਕੁਰ ਦੀ ਅਗਵਾਈ ਹੇਠ ਕਰਵਾਇਆ ਗਿਆ । ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਹਿੰਦੀ ਦਿਵਸ ’ਤੇ ਸਾਹਿਤ ਨਾਲ ਸਬੰਧਿਤ ਕਵਿਤਾਵਾਂ, ਭਾਸ਼ਣ ਰਾਹੀਂ ਹਿੰਦੀ ਭਾਸ਼ਾ ਪ੍ਰਤੀ ਆਪਣੇ ਸਤਿਕਾਰ ਅਤੇ ਪਿਆਰ ਦਾ ਪ੍ਰਗਟਾਵਾ ਕੀਤਾ । ਉਨ੍ਹਾਂ ਹਿੰਦੀ ਭਾਸ਼ਾ ਦੀ ਮਹੱਤਤਾ ਅਤੇ ਰੋਜਾਨਾ ਜੀਵਨ ਵਿਚ ਇਸ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ । ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰਕ ਮਹੱਤਤਾ ਪ੍ਰਤੀ ਸਤਿਕਾਰ ਪੈਦਾ ਕਰਨਾ ਸੀ । ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਸਾਨੂੰ ਆਪਣੇ ਸੱਭਿਆਚਾਰ ਨਾਲ ਜੋੜਦੇ ਹਨ । ਪੂਰੇ ਸਕੂਲ ਵਿਚ ਹਿੰਦੀ ਭਾਸ਼ਾ ਪ੍ਰਤੀ ਮਾਣ ਤੇ ਮਾਹੌਲ ਦਿਖਾਈ ਦਿੱਤਾ ।
ਪਿਛਲੀ ਖ਼ਬਰ ਦੇਵੀ - ਦੇਵਤਿਆਂ ਨਾਲ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਸ਼ੁੱਭਮ ਪ੍ਰਾਸ਼ਰ ਅਗਲੀ ਖ਼ਬਰ ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।