ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਜਨ ਅੰਦੋਲਨ ਬਣਾਉਣ ਦਾ ਸਮਾਂ-ਇਕਬਾਲ ਸਿੰਘ ਲਾਲਪੁਰਾ
* ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਤੀਜੇ ਦਿਨ ਗੁਰਦਾਸਪੁਰ ’ਚ ਪ੍ਰਭਾਵਸ਼ਾਲੀ ਰੈਲੀ
ਗੁਰਦਾਸਪੁਰ, 20 ਸਤੰਬਰ (ਪੰਕਜ ਸ਼ਰਮਾ)-ਭਾਰਤੀ ਜਨਤਾ ਪਾਰਟੀ ਵਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਤੀਜੇ ਦਿਨ ਅੱਜ ਗੁਰਦਾਸਪੁਰ ਦੇ ਹਨੂੰਮਾਨ ਚੌਕ ਵਿਖੇ ਕਰਵਾਈ ਗਈ ਪ੍ਰਭਾਵਸ਼ਾਲੀ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਸੰਸਦੀ ਬੋਰਡ ਤੇ ਕੇਂਦਰੀ ਚੋਣ ਕਮੇਟੀ ਦੇ ਮੈਂਬਰ ਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਨੂੰ ਨਸ਼ਿਆਂ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਦਾ ਸੰਕਲਪ ਦੁਹਰਾਉਂਦਿਆਂ ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਲੜਾਈ ਨੂੰ ਜਨ ਅੰਦੋਲਨ ਬਣਾਉਣ ਦਾ ਸੱਦਾ ਦਿੱਤਾ । ਉਨ੍ਹਾਂ ਕਿਹਾ ਕਿ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਆਮ ਲੋਕਾਂ ਵਲੋਂ ਮਿਲ ਰਹੇ ਵਿਆਪਕ ਸਮਰਥਨ ਕਾਰਨ ਭਗਵੰਤ ਮਾਨ ਸਰਕਾਰ ਤੇ ਆਮ ਆਦਮੀ ਪਾਰਟੀ ਵਿਚ ਇੰਨ੍ਹੀ ਬੌਖਲਾਹਟ ਪੈਦਾ ਹੋ ਗਈ ਹੈ ਕਿ ਉਹ ਇਸ ਨਸ਼ਾ ਵਿਰੋਧੀ ਯਾਤਰਾ ਨੂੰ ਕਾਲੇ ਝੰਡੇ ਦਿਖਾਉਂਦੇ ਸਮੇਂ ਇਹ ਵੀ ਭੁੱਲ ਗਏ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਇਆ ਗਿਆ ਅਭਿਆਨ ਹੈ ।
ਗੁਰਦਾਸਪੁਰ, 20 ਸਤੰਬਰ (ਪੰਕਜ ਸ਼ਰਮਾ)-ਭਾਰਤੀ ਜਨਤਾ ਪਾਰਟੀ ਵਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਤੀਜੇ ਦਿਨ ਅੱਜ ਗੁਰਦਾਸਪੁਰ ਦੇ ਹਨੂੰਮਾਨ ਚੌਕ ਵਿਖੇ ਕਰਵਾਈ ਗਈ ਪ੍ਰਭਾਵਸ਼ਾਲੀ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਸੰਸਦੀ ਬੋਰਡ ਤੇ ਕੇਂਦਰੀ ਚੋਣ ਕਮੇਟੀ ਦੇ ਮੈਂਬਰ ਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਨੂੰ ਨਸ਼ਿਆਂ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਦਾ ਸੰਕਲਪ ਦੁਹਰਾਉਂਦਿਆਂ ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਲੜਾਈ ਨੂੰ ਜਨ ਅੰਦੋਲਨ ਬਣਾਉਣ ਦਾ ਸੱਦਾ ਦਿੱਤਾ । ਉਨ੍ਹਾਂ ਕਿਹਾ ਕਿ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਆਮ ਲੋਕਾਂ ਵਲੋਂ ਮਿਲ ਰਹੇ ਵਿਆਪਕ ਸਮਰਥਨ ਕਾਰਨ ਭਗਵੰਤ ਮਾਨ ਸਰਕਾਰ ਤੇ ਆਮ ਆਦਮੀ ਪਾਰਟੀ ਵਿਚ ਇੰਨ੍ਹੀ ਬੌਖਲਾਹਟ ਪੈਦਾ ਹੋ ਗਈ ਹੈ ਕਿ ਉਹ ਇਸ ਨਸ਼ਾ ਵਿਰੋਧੀ ਯਾਤਰਾ ਨੂੰ ਕਾਲੇ ਝੰਡੇ ਦਿਖਾਉਂਦੇ ਸਮੇਂ ਇਹ ਵੀ ਭੁੱਲ ਗਏ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਇਆ ਗਿਆ ਅਭਿਆਨ ਹੈ । ਇਸ ਮੌਕੇ ਯਾਤਰਾ ਦੇ ਕੋਆਰਡੀਨੇਟਰ ਤੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਯਾਤਰਾ ਸਿਰਫ਼ ਇਕ ਯਾਤਰਾ ਨਹੀਂ, ਸਗੋਂ ਭਵਿੱਖ ਲਈ ਸਮਾਜ ਅਤੇ ਨੌਜਵਾਨਾਂ ਨੂੰ ਬਚਾਉਣ ਦਾ ਅਭਿਆਨ ਹੈ । ਭਾਜਪਾ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਬਘੇਲ ਸਿੰਘ ਨੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਲਈ ਇਸ ਦੀ ਜੜ੍ਹ ਤੱਕ ਪਹੁੰਚਣਾ ਪਵੇਗਾ । ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਿੱਬੜ, ਲੱਖਦਾਤਾ ਦਰਬਾਰ ਕਾਦੀਆਂ, ਹਰਚੋਵਾਲ, ਸ੍ਰੀ ਹਰਗੋਬਿੰਦਪੁਰ ਤੇ ਅੱਚਲ ਸਾਹਿਬ ਤੋਂ ਹੁੰਦੀ ਹੋਈ ਸ਼ਾਮ ਨੂੰ ਬਟਾਲਾ ਪੁੱਜੀ, ਇਸ ਮੌਕੇ ਰੈਲੀ ਵਿਚ ਪੰਜਾਬ ਭਾਜਪਾ ਦੇ ਸਕੱਤਰ ਸੂਰਜ ਭਾਰਦਵਾਜ, ਅੰਕੁਸ਼ ਮਹਾਜਨ, ਰਾਜੇਸ਼ ਹਨੀ, ਰਿੱਕੀ, ਰੋਹਿਤ ਮਹਾਜਨ ਅਤੇ ਪ੍ਰਵੀਨ ਕੁਮਾਰ ਵੀ ਮੌਜੂਦ ਸਨ ।