23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਰੋਬਿਨ ਸਿੰਘ ਕਟਾਰੂਚੱਕ ਵਲੋਂ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਨੌਜਵਾਨਾਂ ਦਾ ਸਨਮਾਨ

ਘਰੋਟਾ, 22 ਸਤੰਬਰ (ਸੰਜੀਵ ਗੁਪਤਾ)-ਪਿੰਡ ਹੈਬੋ ਦੇ ਨੌਜਵਾਨ ਆਗੂ ਡਿੰਪਲ ਦੀ ਅਗਵਾਈ ਹੇਠ ਰਵਾਇਤੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਨੌਜਵਾਨਾਂ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਨੌਜਵਾਨ ਆਗੂ ਰੋਬਿਨ ਸਿੰਘ ਕਟਾਰੂਚੱਕ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਪ੍ਰਦਾਨ ਕੀਤੀਆਂ ।

ਅਜੀਤ ਡੈਸਕ 23-09-2026
ਘਰੋਟਾ, 22 ਸਤੰਬਰ (ਸੰਜੀਵ ਗੁਪਤਾ)-ਪਿੰਡ ਹੈਬੋ ਦੇ ਨੌਜਵਾਨ ਆਗੂ ਡਿੰਪਲ ਦੀ ਅਗਵਾਈ ਹੇਠ ਰਵਾਇਤੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਨੌਜਵਾਨਾਂ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਨੌਜਵਾਨ ਆਗੂ ਰੋਬਿਨ ਸਿੰਘ ਕਟਾਰੂਚੱਕ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਪ੍ਰਦਾਨ ਕੀਤੀਆਂ । ਉਨ੍ਹਾਂ ਦੇ ਨਾਲ ਬਲਾਕ ਸੰਮਤੀ ਚੇਅਰਮੈਨ ਪਵਨ ਭਾਰਦਵਾਜ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ । ਇਸ ਮੌਕੇ ਰੋਬਿਨ ਸਿੰਘ ਕਟਾਰੂਚੱਕ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਦੀ ਲੋੜ ਹੈ । ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਨਾਲ ਜੋੜਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ । ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ । ਉਨ੍ਹਾਂ ਕਿਹਾ ਕਿ ਨੌਜਵਾਨ ਆਪਣੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿਚ ਲਗਾਉਣ ਅਤੇ ਖੇਡਾਂ ਨੂੰ ਜੀਵਨ ਦਾ ਹਿੱਸਾ ਬਣਾਉਣ । ਇਸ ਨਾਲ ਨੌਜਵਾਨ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਨ ਦੇ ਨਾਲ-ਨਾਲ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਵੀ ਆਪਣਾ ਯੋਗਦਾਨ ਪਾ ਸਕਦੇ ਹਨ । ਇਸ ਮੌਕੇ ਬਲਾਕ ਸਮਿਤੀ ਚੇਅਰਮੈਨ ਪਵਨ ਭਾਰਦਵਾਜ ਨੇ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਕੀਤੇ ਜਾ ਰਹੇ ਕੰਮਾਂ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਇਆ ।
ਪਿਛਲੀ ਖ਼ਬਰ ਹੁਣ ਸਿਵਲ ਹਸਪਤਾਲ ਪਠਾਨਕੋਟ ਦੇ ਲੋਕਾਂ ਨੂੰ ਵੀ ਮਿਲੇਗੀ ਐਮ.ਆਰ.ਆਈ. ਦੀ ਸੁਵਿਧਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਿੰਘਪੁਰਾ ਵਿਖੇ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।