24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕੰਬਾਈਨ ਓਪਰੇਟਰਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ ਦੀ ਹਦਾਇਤ * ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ

ਗੁਰਦਾਸਪੁਰ, 23 ਸਤੰਬਰ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ’ਚ ਕੇਵਲ ਸੁੱਕਾ ਝੋਨਾ ਹੀ ਵੇਚਣ ਲਈ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਝੋਨੇ ’ਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਹੈ ਅਤੇ ਕਿਸਾਨਾਂ ਨੂੰ ਆਪਣੇ ਝੋਨੇ ਦੀ ਕਟਾਈ ਫਸਲ ਪੂਰੀ ਤਰ੍ਹਾਂ ਪੱਕਣ ’ਤੇ ਹੀ ਕਰਵਾਉਣੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਆਦਿਤਿਆ ਉਪਲ 24-09-2026
ਗੁਰਦਾਸਪੁਰ, 23 ਸਤੰਬਰ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ’ਚ ਕੇਵਲ ਸੁੱਕਾ ਝੋਨਾ ਹੀ ਵੇਚਣ ਲਈ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਝੋਨੇ ’ਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਹੈ ਅਤੇ ਕਿਸਾਨਾਂ ਨੂੰ ਆਪਣੇ ਝੋਨੇ ਦੀ ਕਟਾਈ ਫਸਲ ਪੂਰੀ ਤਰ੍ਹਾਂ ਪੱਕਣ ’ਤੇ ਹੀ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਝੋਨਾ ਸੁੱਕਾ ਹੋਵੇਗਾ ਤਾਂ ਉਸ ਵਿਚ ਨਮੀ ਦੀ ਮਾਤਰਾ ਵੀ ਵੱਧ ਤੋਂ ਵੱਧ 17 ਫ਼ੀਸਦੀ ਹੀ ਹੋਵੇਗੀ ਤੇ ਖ਼ਰੀਦ ਏਜੰਸੀਆਂ ਵਲੋਂ ਪਹਿਲ ਦੇ ਅਧਾਰ ’ਤੇ ਉਸ ਸੁੱਕੇ ਝੋਨੇ ਨੂੰ ਖ਼ਰੀਦਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਖਰੀਦ ਸੀਜ਼ਨ 2026-27 ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2461 ਰੁਪਏ ਪ੍ਰਤੀ ਕੁਵਿੰਟਲ ਨਿਰਧਾਰਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿਚ ਝੋਨੇ ਦੀ ਖਰੀਦ ਲਈ ਕੁੱਲ 92 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸਾਰੇ ਕੰਬਾਈਨ ਓਪਰੇਟਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ ਤਾਂ ਜੋ ਝੋਨੇ ਦੀ ਫਸਲ ਵਿਚ ਨਮੀ ਦੀ ਮਾਤਰਾ ਵੱਧ ਨਾ ਆ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਵਲ ਦਿਨ ਵੇਲੇ ਹੀ ਆਪਣੀ ਝੋਨੇ ਦੀ ਪੱਕੀ ਹੋਈ ਫ਼ਸਲ ਦੀ ਕਟਾਈ ਕਰਵਾਉਣ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੰਡੀਲਾ ’ਚ 10 ਲੱਖ ਵਾਲੇ ਕਾਰਡ ਵੰਡੇ ਅਗਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।