24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੰਤਰੀ ਕਟਾਰੂਚੱਕ ਵਲੋਂ ਸਰਕਾਰੀ ਸਕੂਲ ਬਮਿਆਲ ਵਿਖੇ 78 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਮਰਿਆਂ ਦਾ ਉਦਘਾਟਨ

ਨਰੋਟ ਜੈਮਲ ਸਿੰਘ, 23 ਸਤੰਬਰ (ਸ਼ਸ਼ੀ ਕੁਮਾਰ)-ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਬਮਿਆਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਕਰੀਬ 78 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ, ਛੇ ਨਵੇਂ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਉਨ੍ਹਾਂ ਵਲੋਂ ਨਵੇਂ ਕਲਾਸ ਰੂਮ ਸਕੂਲ ਨੂੰ ਸਮਰਪਿਤ ਕੀਤੇ ਗਏ ।

ਅਜੀਤ ਡੈਸਕ 24-09-2026
ਨਰੋਟ ਜੈਮਲ ਸਿੰਘ, 23 ਸਤੰਬਰ (ਸ਼ਸ਼ੀ ਕੁਮਾਰ)-ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਬਮਿਆਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਕਰੀਬ 78 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ, ਛੇ ਨਵੇਂ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਉਨ੍ਹਾਂ ਵਲੋਂ ਨਵੇਂ ਕਲਾਸ ਰੂਮ ਸਕੂਲ ਨੂੰ ਸਮਰਪਿਤ ਕੀਤੇ ਗਏ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਕਮਲਦੀਪ ਕੌਰ, ਪ੍ਰਿੰਸੀਪਲ ਰਾਮਪਾਲ ਗੁਪਤਾ, ਚੇਅਰਮੈਨ ਬਲਾਕ ਸੰਮਤੀ ਬਮਿਆਲ ਧਰਮਪਾਲ ਸਿੰਘ, ਸਰਪੰਚ ਬਮਿਆਲ ਮਨੀਸ਼ ਗੁਪਤਾ, ਸਰਪੰਚ ਚੱਕ ਅਮਿਤ, ਡਾ: ਵਿੰਦਰ ਸਿੰਘ, ਪੰਚ ਰਾਜ ਕੁਮਾਰ, ਬੂਟਾ ਰਾਮ, ਬਿਸ਼ਨ ਦਾਸ, ਪ੍ਰਦੀਪ ਸਿੰਘ, ਤਾਰੀ ਰਾਮ ਸਮੇਤ ਪਾਰਟੀ ਦੇ ਅਹੁਦੇਦਾਰ, ਵਰਕਰ, ਸਕੂਲ ਸਟਾਫ਼ ਅਤੇ ਹੋਰ ਪਤਵੰਤੇ ਹਾਜ਼ਰ ਸਨ । ਇਸ ਮੌਕੇ ਸੰਬੋਧਨ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਬਮਿਆਲ ਸਕੂਲ ਵਿਚ ਛੇ ਨਵੇਂ ਕਲਾਸ ਰੂਮ ਬਣਨ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਅਤੇ ਸੁਵਿਧਾਜਨਕ ਮਾਹੌਲ ਮਿਲੇਗਾ । ਕੈਬਨਿਟ ਮੰਤਰੀ ਨੇ ਨਵੇਂ ਕਲਾਸ ਰੂਮ ਸਕੂਲ ਨੂੰ ਸਮਰਪਿਤ ਕਰਦਿਆਂ ਬਮਿਆਲ ਵਾਸੀਆਂ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ।
ਪਿਛਲੀ ਖ਼ਬਰ ਮਾਧੋਪੁਰ ਵਿਖੇ ਕਰੋੜਾਂ ਦੀ ਲਾਗਤ ਨਾਲ ਬਣਿਆ ਰੈਸਟ ਹਾਊਸ ਬਣ ਰਿਹਾ ਖੰਡਰ * ਸਫ਼ਾਈ ਵਿਵਸਥਾ ਦਾ ਨਿਕਲਿਆ ਜਨਾਜ਼ਾ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਹਿਲ ਵਰਮਾ ਨੂੰ ਪਠਾਨਕੋਟ ਤੋਂ ਸ਼ਿਵ ਸੈਨਾ ਦੀ ਟਿਕਟ ਦੇਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।