25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਾਂਝਾ ਮਸੀਹ ਸੰਮੇਲਨ ਨੂੰ ਲੈ ਕੇ ਵੱਖ- ਵੱਖ ਪਿੰਡਾਂ ’ਚ ਮੀਟਿੰਗਾਂ

ਗੁਰਦਾਸਪੁਰ, 24 ਸਤੰਬਰ (ਚੱਕਰਾਜਾ)-28 ਸਤੰਬਰ ਤੋਂ 1 ਅਕਤੂਬਰ ਤੱਕ ਬਿਧੀਪੁਰ ਚਰਚ ਗਰਾਊਂਡ, ਧਾਰੀਵਾਲ ਵਿਖੇ ਕਰਵਾਏ ਜਾ ਰਹੇ ਸਾਂਝੇ ਮਸੀਹ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਤਿੱਬੜੀ, ਸਿੱਧਵਾਂ ਝਮੇਟਾ, ਖੋਖਰ, ਸਲੇਮਪੁਰ ਅਫ਼ਗਾਨਾ, ਕੋਟਲੀ ਅਤੇ ਮੋਹਨ ਲਾਲ ਵਿਖੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਬਾਊ ਮੁਨੱਵਰ ਮਸੀਹ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਅਜੀਤ ਡੈਸਕ 25-09-2026
ਗੁਰਦਾਸਪੁਰ, 24 ਸਤੰਬਰ (ਚੱਕਰਾਜਾ)-28 ਸਤੰਬਰ ਤੋਂ 1 ਅਕਤੂਬਰ ਤੱਕ ਬਿਧੀਪੁਰ ਚਰਚ ਗਰਾਊਂਡ, ਧਾਰੀਵਾਲ ਵਿਖੇ ਕਰਵਾਏ ਜਾ ਰਹੇ ਸਾਂਝੇ ਮਸੀਹ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਤਿੱਬੜੀ, ਸਿੱਧਵਾਂ ਝਮੇਟਾ, ਖੋਖਰ, ਸਲੇਮਪੁਰ ਅਫ਼ਗਾਨਾ, ਕੋਟਲੀ ਅਤੇ ਮੋਹਨ ਲਾਲ ਵਿਖੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਬਾਊ ਮੁਨੱਵਰ ਮਸੀਹ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕਜੁੱਟਤਾ ਨਾਲ ਇਸ ਮਹਾਨ ਸੰਮੇਲਨ ਵਿਚ ਸ਼ਾਮਿਲ ਹੋ ਕੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੀਆਂ ਅਸੀਸਾਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ ਅਤੇ ਪਵਿੱਤਰ ਬਾਈਬਲ ਦੀਆਂ ਸਿੱਖਿਆਵਾਂ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਏਕਤਾ ਵਿਚ ਹੀ ਹਰ ਚੀਜ਼ ਨੂੰ ਪ੍ਰਾਪਤ ਕਰਨ ਦੀ ਸ਼ਕਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਨੂੰ ਲੈ ਕੇ ਲੋਕਾਂ ਅੰਦਰ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਮੇਸ਼ਰ ਦੇ ਵਚਨ ਤੇ ਬਾਈਬਲ ਦੀਆਂ ਸਿੱਖਿਆਵਾਂ ਸੁਣ ਕੇ ਲੋਕਾਂ ਨੂੰ ਆਤਮਿਕ ਸ਼ਾਂਤੀ ਤੇ ਅਸੀਸਾਂ ਪ੍ਰਾਪਤ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸੰਮੇਲਨ ਦੀ ਸਫਲਤਾ ਲਈ 27 ਸਤੰਬਰ ਨੂੰ ਗੁਰਦਾਸਪੁਰ ਸ਼ਹਿਰ ਅੰਦਰ ਵਿਸ਼ਾਲ ਸ਼ੋਭਾ ਯਾਤਰਾ ਵੀ ਕੱਢੀ ਜਾਵੇਗੀ ਜੋ ਪੈਂਟੀਕੋਸਟਲ ਚਰਚ ਤੋਂ ਸ਼ੁਰੂ ਹੋ ਕੇ ਡਾਕਖਾਨਾ ਚੌਕ, ਜਹਾਜ ਚੌਕ, ਮੰਡੀ, ਤਿੱਬੜੀ, ਹਨੂੰਮਾਨ ਚੌਕ, ਗੀਤਾ ਭਵਨ ਤੋਂ ਹੁੰਦੀ ਹੋਈ ਵਾਪਸ ਚਰਚ ਵਿਖੇ ਪਹੁੰਚੇਗੀ। ਇਸ ਤੋਂ ਇਲਾਵਾ ਪ੍ਰਬੰਧਕਾਂ ਵਲੋਂ ਵੀ ਸਮੂਹ ਇਲਾਕਾ ਨਿਵਾਸੀਆਂ, ਚਰਚ ਦੇ ਸਾਰੇ ਮਸੀਹੀ ਭੈਣਾਂ-ਭਰਾਵਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 27 ਸਤੰਬਰ ਦੀ ਸ਼ੋਭਾ ਯਾਤਰਾ ਅਤੇ 28 ਸਤੰਬਰ ਤੋਂ 1 ਅਕਤੂਬਰ ਤੱਕ ਸਾਂਝਾ ਮਸੀਹ ਸੰਮੇਲਨ ਵਿਚ ਪਹੁੰਚ ਕੇ ਇਸ ਧਾਰਮਿਕ ਸਮਾਗਮ ਨੂੰ ਸਫਲ ਬਣਾਉਣ ।
ਪਿਛਲੀ ਖ਼ਬਰ ‘ ਆਪ’ ਆਗੂ ਬਾਬਾ ਸੋਨੂੰ ਭੱਲਾ, ਰਮਨ ਸਿੰਘ, ਰਿੰਕੂ ਨੇ ਕੀਤੀ ਦੀਪਕ ਚੌਹਾਨ ਨਾਲ ਮੁਲਾਕਾਤ ਅਗਲੀ ਖ਼ਬਰ ਪੰਜਾਬ ਪ੍ਰਾਈਡ ਇੰਟਰਨੈਸ਼ਨਲ ਸਕੂਲ ਖੁਦਾਦਪੁਰ ਦੇ ਵਿਦਿਆਰਥੀਆਂ ਦਾ ਟੈਨੀਕੋਇਟ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।