25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਪਠਾਨਕੋਟ, 24 ਸਤੰਬਰ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ, ਮੀਰਪੁਰ ਕਲੋਨੀ ਵਿਖੇ ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਨਿਤਨੇਮ ਦੀਆਂ ਬਾਣੀਆ ਦੇ ਪਾਠ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।

ਅਜੀਤ ਡੈਸਕ 25-09-2026
ਪਠਾਨਕੋਟ, 24 ਸਤੰਬਰ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ, ਮੀਰਪੁਰ ਕਲੋਨੀ ਵਿਖੇ ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਨਿਤਨੇਮ ਦੀਆਂ ਬਾਣੀਆ ਦੇ ਪਾਠ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਭਾਈ ਗੁਰਬਚਨ ਸਿੰਘ ਦੇ ਰਾਗੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੇ ਅੰਤ ’ਚ ਸੰਗਤਾਂ ਲਈ ਖੀਰ ਦਾ ਅਤੁੱਟ ਲੰਗਰ ਵਰਤਾਇਆ ਗਿਆ । ਇਸ ਮੌਕੇ ਮੈਨੇਜਰ ਸੋਹਣ ਸਿੰਘ, ਪਰਮਜੀਤ ਸਿੰਘ, ਜੁਗਿੰਦਰ ਸਿੰਘ, ਬਖਸ਼ੀਸ਼ ਸਿੰਘ, ਕੁਲਜੀਤ ਸਿੰਘ, ਚਰਨ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ, ਦਾਤਾਰ ਸਿੰਘ, ਹਰਨਾਮ ਸਿੰਘ, ਹਰਪ੍ਰੀਤ ਸਿੰਘ, ਰਤਨ ਕੌਰ, ਰਜਵਿੰਦਰ ਕੌਰ, ਭੁਪਿੰਦਰ ਕੌਰ, ਜਸਪ੍ਰੀਤ ਕੌਰ, ਨਰਿੰਦਰ ਕੌਰ ਕੇਸਰ, ਅਮਰਜੀਤ ਕੌਰ, ਪਰਮਜੀਤ ਕੌਰ, ਦਰਸ਼ਨ ਕੌਰ, ਰਵਿੰਦਰ ਕੌਰ, ਹਰਵਿੰਦਰ ਸਿੰਘ, ਰਿਤੂ ਸੇਠੀ, ਸੁਰਿੰਦਰਜੀਤ ਕੌਰ, ਹਰਵਿੰਦਰ ਕੌਰ, ਚਰਨ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਸੰਕਲਪ ਸੇਵਾ ਸੰਸਥਾ ਨੇ ਮਨਾਇਆ ਨੇਤਰਹੀਣ ਗਗਨ ਦਾ ਜਨਮ ਦਿਨ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਕੋਟਪਾ ਐਕਟ ਤਹਿਤ 25 ਦੁਕਾਨਦਾਰਾਂ ਦੇ ਕੱਟੇ ਚਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।