26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਿਸਾਨਾਂ ਦੀਆਂ ਸਮੱਸਿਆਵਾਂ ਸੰਬੰਧੀ ਕਿਸਾਨ ਮੋਰਚਾ ਗੈਰ ਸਿਆਸੀ ਨੇ ਮੁੱਖ ਮੰਤਰੀ ਦੇ ਨਾਂਅ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਬਟਾਲਾ, 25 ਸਤੰਬਰ (ਹਰਦੇਵ ਸਿੰਘ ਸੰਧੂੁ)-ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ ਪੰਜਾਬ ਚੈਪਟਰ ਦੇ ਸੱਦੇ ’ਤੇ ਕਿਸਾਨਾਂ ਨੂੰ ਆ ਰਹੀਆਂ ਗੰਭੀਰ ਸਮੱਸਿਆਵਾਂ ਤੇ ਮੰਗਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਂਅ ਇਕ ਮੰਗ ਪੱਤਰ ਸੌਪਿਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦਾ ਕਿਸਾਨ ਇਸ ਵੇਲੇ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜੇਕਰ ਸਰਕਾਰ ਸਮੇਂ ਸਿਰ ਇਨ੍ਹਾਂ ਦੀਆਂ ਮੰਗਾਂ ’ਤੇ ਠੋਸ ਤੇ ਸਾਰਥਿਕ ਕਦਮ ਨਾ ਚੁੱਕੇ ਤਾਂ ਕਿਸਾਨਾਂ ਦਾ ਆਰਥਿਕ ਸੰਕਟ ਹੋਰ ਡੂੰਘਾ ਹੋ ਜਾਵੇਗਾ।

ਅਜੀਤ ਡੈਸਕ 26-09-2026
ਬਟਾਲਾ, 25 ਸਤੰਬਰ (ਹਰਦੇਵ ਸਿੰਘ ਸੰਧੂੁ)-ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ ਪੰਜਾਬ ਚੈਪਟਰ ਦੇ ਸੱਦੇ ’ਤੇ ਕਿਸਾਨਾਂ ਨੂੰ ਆ ਰਹੀਆਂ ਗੰਭੀਰ ਸਮੱਸਿਆਵਾਂ ਤੇ ਮੰਗਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਂਅ ਇਕ ਮੰਗ ਪੱਤਰ ਸੌਪਿਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦਾ ਕਿਸਾਨ ਇਸ ਵੇਲੇ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜੇਕਰ ਸਰਕਾਰ ਸਮੇਂ ਸਿਰ ਇਨ੍ਹਾਂ ਦੀਆਂ ਮੰਗਾਂ ’ਤੇ ਠੋਸ ਤੇ ਸਾਰਥਿਕ ਕਦਮ ਨਾ ਚੁੱਕੇ ਤਾਂ ਕਿਸਾਨਾਂ ਦਾ ਆਰਥਿਕ ਸੰਕਟ ਹੋਰ ਡੂੰਘਾ ਹੋ ਜਾਵੇਗਾ। ਕਿਸਾਨਾਂ ਨੇ ਦੱਸਿਆ ਕਿ ਨਮੀ ਚੈੱਕ ਕਰਨ ਲਈ ਸਿਰਫ ਮਾਰਕਿਟ ਬੋਰਡ ਦੀਆਂ ਅਧਿਕਾਰਤ ਮਸ਼ੀਨਾਂ ਹੀ ਵਰਤੀਆਂ ਜਾਣ, ਖਰੀਦ ਦੌਰਾਨ ਵਰਾਇਟੀ ਦੇ ਨਾਂਅ ’ਤੇ ਲਗਾਇਆ ਜਾਂਦਾ ਅਣਉਚਿਤ ਕੱਟ ਬੰਦ ਕੀਤਾ ਜਾਵੇ, ਸਮੇਂ ਸਿਰ ਬਾਰਦਾਨੇ ਦਾ ਪ੍ਰਬੰਧ ਕੀਤਾ ਜਾਵੇ, ਡੀ.ਏ.ਪੀ. ਖਾਦ ਦੀ ਕਾਲਾ ਬਾਜ਼ਾਰੀ ਤੇ ਖਾਦ ਦੇ ਨਾਲ ਹੋਰ ਉਤਪਾਦਾਂ ਦੀ ਕੀਤੀ ਜਾਂਦੀ ਜਬਰੀ ਟੈਗਿੰਗ ਨੂੰ ਤੁਰੰਤ ਬੰਦ ਕੀਤਾ ਜਾਵੇ। ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਵੱਲ ਤੁਰੰਤ ਧਿਆਨ ਦੇ ਕੇ ਰਾਹਤ ਨਾ ਦਿੱਤੀ ਤਾਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ ਨੂੰ ਤਿੱਖੇ ਸੰਘਰਸ਼ ਦਾ ਰਾਹ ਅਪਨਾਉਣਾ ਪਵੇਗਾ। ਇਸ ਮੌਕੇ ਪ੍ਰਧਾਨ ਸੁਖਜੀਤ ਸਿੰਘ ਹਰਦੋਝੰਡੇ, ਰਣਜੀਤ ਸਿੰਘ ਰਾਣਾ, ਤਰਸੇਮ ਸਿੰਘ ਭਾਲੋਵਾਲੀ, ਸੰਤੋਖ ਸਿੰਘ ਨਵਾਂ ਪਿੰਡ, ਨਰਿੰਦਰ ਸਿੰਘ ਭੰਗੂ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸੇਂਟ ਵਾਰੀਅਰ ਸਕੂਲ ਬਸਰਾਏ ਦਾ ਖੇਡਾਂ ’ਚ ਸੁਨਹਿਰੀ ਸਫ਼ਰ ਜਾਰੀ ਅਗਲੀ ਖ਼ਬਰ ਰਾਜਨਬੀਰ ਸਿੰਘ ਘੁਮਾਣ ਵਲੋਂ ਹਰਜੀਤ ਸਿੰਘ ਪਰਮਾਰ ਰੰਗੜ ਨੰਗਲ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।