ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਵਿਖੇ ਅੰਤਰਰਾਸ਼ਟਰੀ ਪੰਜਾਬੀ ਦਿਵਸ ਮਨਾਇਆ
ਧਾਰੀਵਾਲ, 25 ਸਤੰਬਰ (ਸਵਰਨ ਸਿੰਘ)-ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਵਿਖੇ ਅੰਤਰਰਾਸ਼ਟਰੀ ਪੰਜਾਬੀ ਦਿਵਸ ਉਤਸ਼ਾਹ ਤੇ ਮਾਣ-ਸਨਮਾਨ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ, ਅਮੀਰ ਵਿਰਾਸਤ ਤੇ ਸੱਭਿਆਚਾਰਕ ਪਹਿਚਾਣ ਨੂੰ ਦਰਸਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ।
ਅਜੀਤ ਡੈਸਕ
26-09-2026