26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਮਨਦੀਪ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ

ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਲਈ ਜੀਅ-ਜਾਨ ਨਾਲ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਦੇ ਰਹੇ ਮਨਦੀਪ ਸਿੰਘ ਗਿੱਲ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੂੰ ਹਾਈਕਮਾਂਡ ਵਲੋਂ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਬਣਾਇਆ ਗਿਆ ਹੈ। ਸ: ਗਿੱਲ ਦੀ ਇਸ ਨਿਯੁਕਤੀ ’ਤੇ ਜ਼ਿਲ੍ਹਾ ਗੁਰਦਾਸਪੁਰ ਦੇ ਆਮ ਆਦਮੀ ਪਾਰਟੀ ਵਰਕਰਾਂ ਤੇ ਆਗੂਆਂ ’ਚ ਖੁਸ਼ੀ ਦੀ ਲਹਿਰ ਹੈ, ਜਿਸ ਤਹਿਤ ਜ਼ਿਲ੍ਹੇ ਦੇ ਵਰਕਰਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 26-09-2026
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਲਈ ਜੀਅ-ਜਾਨ ਨਾਲ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਦੇ ਰਹੇ ਮਨਦੀਪ ਸਿੰਘ ਗਿੱਲ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੂੰ ਹਾਈਕਮਾਂਡ ਵਲੋਂ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਬਣਾਇਆ ਗਿਆ ਹੈ। ਸ: ਗਿੱਲ ਦੀ ਇਸ ਨਿਯੁਕਤੀ ’ਤੇ ਜ਼ਿਲ੍ਹਾ ਗੁਰਦਾਸਪੁਰ ਦੇ ਆਮ ਆਦਮੀ ਪਾਰਟੀ ਵਰਕਰਾਂ ਤੇ ਆਗੂਆਂ ’ਚ ਖੁਸ਼ੀ ਦੀ ਲਹਿਰ ਹੈ, ਜਿਸ ਤਹਿਤ ਜ਼ਿਲ੍ਹੇ ਦੇ ਵਰਕਰਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸ: ਮਨਦੀਪ ਸਿੰਘ ਗਿੱਲ ਦਾ ਜ਼ਿਲ੍ਹਾ ਪ੍ਰਧਾਨ ਬਣਨ ਉਪਰੰਤ ਪਿੰਡ ਰਜ਼ਾਦਾ ’ਚ ਪਹਿਲੀ ਵਾਰ ਪਹੁੰਚਣ ’ਤੇ ਪਿੰਡ ਵਾਸੀਆਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸ: ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਘਰਾਂ ਦੇ ਨੌਜਵਾਨਾਂ ਨੂੰ ਵੱਡੀਆਂ ਕੁਰਸੀਆਂ ਦੇ ਕੇ ਮਾਣ-ਸਨਮਾਨ ਬਖਸ਼ਿਆ ਹੈ, ਜੋ ਕਿ ਪਹਿਲਾਂ ਕਦੇ ਵੀ ਨਹੀਂ ਹੋਇਆ। ਆਮ ਆਦਮੀ ਪਾਰਟੀ ਭਾਈ-ਭਤੀਜਾਵਾਦ ਦੀ ਰਾਜਨੀਤੀ ਨਹੀਂ ਕਰਦੀ। ਉਨ੍ਹਾਂ ਸਮੁੱਚੀ ਹਾਈਕਮਾਂਡ ਸਮੇਤ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਪੰਜਾਬ ’ਚ ਆਧਾਰ ਕਾਰਡ ਦੀ ਜਗ੍ਹਾ ਵੋਟਰ ਕਾਰਡ ਤੇ ਪੈਨ ਕਾਰਡ ਹੋਇਆ ਲਾਜ਼ਮੀ ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।