26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਗਰਾਈਆਂ ’ਚ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ

ਊਧਨਵਾਲ, 25 ਸਤੰਬਰ (ਪਰਗਟ ਸਿੰਘ)-ਮੀਰੀ-ਪੀਰੀ ਖਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਪਿੰਡ ਪੰਜਗਰਾਈਆਂ ਦੇ ਗੁਰਦੁਆਰਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਚ ਪਹੰਚਣ ’ਤੇ ਸੰਗਤਾਂ ਨੇ ਨਿੱਘਾ ਸਵਾਗਤ ਕੀਤਾ। ਮੀਰੀ-ਪੀਰੀ ਖਾਲਸਾ ਮਾਰਚ ਦੀ ਸੁੰਦਰ ਪਾਲਕੀ ਸਾਹਿਬ ’ਚ ਸੁਸ਼ੋਬਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਿਰਪਾਓ ਪਾ ਕੇ ਨਿੱਘਾ ਸਵਾਗਤ ਕੀਤਾ।

ਅਜੀਤ ਡੈਸਕ 26-09-2026
ਊਧਨਵਾਲ, 25 ਸਤੰਬਰ (ਪਰਗਟ ਸਿੰਘ)-ਮੀਰੀ-ਪੀਰੀ ਖਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਪਿੰਡ ਪੰਜਗਰਾਈਆਂ ਦੇ ਗੁਰਦੁਆਰਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਚ ਪਹੰਚਣ ’ਤੇ ਸੰਗਤਾਂ ਨੇ ਨਿੱਘਾ ਸਵਾਗਤ ਕੀਤਾ। ਮੀਰੀ-ਪੀਰੀ ਖਾਲਸਾ ਮਾਰਚ ਦੀ ਸੁੰਦਰ ਪਾਲਕੀ ਸਾਹਿਬ ’ਚ ਸੁਸ਼ੋਬਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਿਰਪਾਓ ਪਾ ਕੇ ਨਿੱਘਾ ਸਵਾਗਤ ਕੀਤਾ। ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਿਧਾਂਤਾਂ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਖਾਲਸਾ ਮਾਰਚ ਵਿਚ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਹਾਜ਼ਰੀ ਭਰੀ। ਇਸ ਮੌਕੇ ਭਾਈ ਗੁਰਪਾਲ ਸਿੰਘ ਢੀਂਡਸਾ, ਧਰਮਿੰਦਰ ਸਿੰਘ, ਲਖਵਿੰਦਰ ਸਿੰਘ, ਕੁਲਵੰਤ ਸਿੰਘ, ਤਰਸੇਮ ਸਿੰਘ, ਹਰਭਜਨ ਸਿੰਘ ਭਜਾ, ਡਾ. ਅਵਤਾਰ ਸਿੰਘ ਬੱਲ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਪਰਗਟ ਸਿੰਘ, ਹਰਪਾਲ ਸਿੰਘ, ਬਲਕਾਰ ਸਿੰਘ, ਮਾਸਟਰ ਜੋਗਾ ਸਿੰਘ, ਗੁਰਨਾਮ ਸਿੰਘ, ਸੁਖਰਾਜ ਸਿੰਘ, ਕੰਵਲਜੀਤ ਸਿੰਘ, ਜੋਗਾ ਸਿੰਘ ਸਾਬੀ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਐਮ.ਪੀ. ਰੰਧਾਵਾ ਵਲੋਂ ਕੌਮਾਂਤਰੀ ਸਰਹੱਦ ’ਤੇ ਪਿੰਡ ਚੰਦੂਵਡਾਲਾ ਵਾਸੀਆਂ ਦੀਆਂ ਕੰਢਿਆਲੀ ਤਾਰ ਸੰਬੰਧੀ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਪਿੰਡ ਸਮਰਾਏ ’ਚ ਚੱਲ ਰਹੀ ਨਾਜਾਇਜ਼ ਮਾਈਨਿੰਗ ਤੋਂ ਤੰਗ ਆਏ ਪਿੰਡ ਵਾਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।