26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਤਕੋਹਾ ਦੇ ਪਸ਼ੂ ਹਸਪਤਾਲ ਦੀ ਚਾਰਦੀਵਾਰੀ ਤੇ ਬਾਥਰੂਮ ਦਾ ਕੰਮ ਦੀ ਸ਼ੁਰੂਆਤ

ਵਡਾਲਾ ਗ੍ਰੰਥੀਆਂ, 25 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿੰਡ ਸਤਕੋਹਾ ਵਿਖੇ ਪਸ਼ੂ ਹਸਪਤਾਲ ਦੀਆਂ ਲੋੜੀਂਦੀਆਂ ਸਹੂਲਤਾਂ ’ਚ ਵਾਧਾ ਕਰਦਿਆਂ ਚਾਰਦੀਵਾਰੀ ਤੇ ਬਾਥਰੂਮ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਸਰਪੰਚ ਪ੍ਰੇਮ ਚੰਦ, ਮੈਂਬਰ ਪੰਚਾਇਤ ਰਬਿੰਦਰ ਸਿੰਘ, ਲਖਵਿੰਦਰ ਸਿੰਘ ਸਾਬੀ, ਹਰਪਾਲ ਸਿੰਘ, ਪ੍ਰਕਾਸ਼ ਮਸੀਹ, ਕਰਮ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪਸ਼ੂ ਹਸਪਤਾਲ ਦੀ ਚਾਰਦੀਵਾਰੀ ਤੇ ਬਾਥਰੂਮ ਦੀ ਸਹੂਲਤ ਮੁਕੰਮਲ ਹੋਣ ਨਾਲ ਇਲਾਕੇ ਦੇ ਪਸ਼ੂ ਪਾਲਕਾਂ ਨੂੰ ਕਾਫ਼ੀ ਲਾਭ ਮਿਲੇਗਾ ਤੇ ਹਸਪਤਾਲ ਦੇ ਬੁਨਿਆਦੀ ਢਾਂਚੇ ਵਿਚ ਵੀ ਸੁਧਾਰ ਹੋਵੇਗਾ।

ਅਜੀਤ ਡੈਸਕ 26-09-2026
ਵਡਾਲਾ ਗ੍ਰੰਥੀਆਂ, 25 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿੰਡ ਸਤਕੋਹਾ ਵਿਖੇ ਪਸ਼ੂ ਹਸਪਤਾਲ ਦੀਆਂ ਲੋੜੀਂਦੀਆਂ ਸਹੂਲਤਾਂ ’ਚ ਵਾਧਾ ਕਰਦਿਆਂ ਚਾਰਦੀਵਾਰੀ ਤੇ ਬਾਥਰੂਮ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਸਰਪੰਚ ਪ੍ਰੇਮ ਚੰਦ, ਮੈਂਬਰ ਪੰਚਾਇਤ ਰਬਿੰਦਰ ਸਿੰਘ, ਲਖਵਿੰਦਰ ਸਿੰਘ ਸਾਬੀ, ਹਰਪਾਲ ਸਿੰਘ, ਪ੍ਰਕਾਸ਼ ਮਸੀਹ, ਕਰਮ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪਸ਼ੂ ਹਸਪਤਾਲ ਦੀ ਚਾਰਦੀਵਾਰੀ ਤੇ ਬਾਥਰੂਮ ਦੀ ਸਹੂਲਤ ਮੁਕੰਮਲ ਹੋਣ ਨਾਲ ਇਲਾਕੇ ਦੇ ਪਸ਼ੂ ਪਾਲਕਾਂ ਨੂੰ ਕਾਫ਼ੀ ਲਾਭ ਮਿਲੇਗਾ ਤੇ ਹਸਪਤਾਲ ਦੇ ਬੁਨਿਆਦੀ ਢਾਂਚੇ ਵਿਚ ਵੀ ਸੁਧਾਰ ਹੋਵੇਗਾ। ‘ਆਪ’ ਆਗੂਆਂ ਨੇ ਕਿਹਾ ਕਿ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ’ਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਸਤਕੋਹਾ ਤੋਂ ਹਰਸੀਆਂ ਨੂੰ ਜਾਂਦੀ ਸੰਪਰਕ ਸੜਕ ਦੇ ਨਵੀਨੀਕਰਨ ਦਾ ਕੰਮ ਜਿੱਥੇ ਜ਼ੋਰਾਂ ਨਾਲ ਚੱਲ ਰਿਹਾ ਹੈ, ਉੱਥੇ ਸਤਕੋਹਾ ਤੋਂ ਦਿਆਲਗੜ੍ਹ ਤੱਕ ਸੰਪਰਕ ਸੜਕ ਦੇ ਨਿਰਮਾਣ ਦਾ ਕੰਮ ਵੀ ਜਲਦ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗੁਰਦਿਆਲ ਸਿੰਘ ਹਰਚੋਵਾਲ ਜਨਰਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਪਿੰਡ ਸ਼ਿਕਾਰ ਮਾਛੀਆਂ ’ਚ 66 ਕੇ.ਵੀ. ਸਬ-ਸਟੇਸ਼ਨ ਬਣਾਉਣ ਦਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।