ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗੁਰਦਿਆਲ ਸਿੰਘ ਹਰਚੋਵਾਲ ਜਨਰਲ ਕੌਂਸਲ ਮੈਂਬਰ ਨਿਯੁਕਤ
ਹਰਚੋਵਾਲ, 25 ਸਤੰਬਰ (ਢਿੱਲੋਂ, ਭਾਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਦਿਆਲ ਸਿੰਘ ਹਰਚੋਵਾਲ ਨੂੰ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ। ਗੁਰਦਿਆਲ ਸਿੰਘ ਹਰਚੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਗਈ ਹੈ, ਮੈਂ ਆਪਣੀ ਤਨਦੇਹੀ ਨਾਲ ਨਿਭਾਵਾਂਗਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਹਰਚੋਵਾਲ, 25 ਸਤੰਬਰ (ਢਿੱਲੋਂ, ਭਾਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਦਿਆਲ ਸਿੰਘ ਹਰਚੋਵਾਲ ਨੂੰ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ। ਗੁਰਦਿਆਲ ਸਿੰਘ ਹਰਚੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਗਈ ਹੈ, ਮੈਂ ਆਪਣੀ ਤਨਦੇਹੀ ਨਾਲ ਨਿਭਾਵਾਂਗਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ’ਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਨੂੰ ਭਾਰੀ ਬਹੁਮਤ ਨਾਲ ਸਮੂਹ ਅਕਾਲੀ ਵਰਕਰ ਜਿਤਾਉਣਗੇ। ਇਸ ਪ੍ਰਤੀ ਪਿੰਡ ਪਿੰਡ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਡਾਕਟਰ ਗੁਰਨੇਕ ਸਿੰਘ ਹਰਚੋਵਾਲ ਅਕਾਲੀ ਆਗੂ, ਗੁਰਮੁਖ ਸਿੰਘ ਕਾਲਾ ਅਕਾਲੀ ਆਗੂ, ਜਥੇਦਾਰ ਕੁਲਵੰਤ ਸਿੰਘ, ਕਰਮ ਸਿੰਘ ਮੈਂਬਰ, ਰਛਪਾਲ ਸਿੰਘ ਆਦਿ ਹਾਜ਼ਰ ਸਨ।