ਹਲਕਾ ਬਟਾਲਾ ਦੇ ਪੰਚਾਂ-ਸਰਪੰਚਾਂ ਤੇ ਵਰਕਰਾਂ ਦੀ ਵਡਾਲਾ ਗ੍ਰੰਥੀਆਂ ਵਿਖੇ ਹੋਵੇਗੀ ਵਿਸ਼ੇਸ਼ ਇਕੱਤਰਤਾ
ਵਡਾਲਾ ਗ੍ਰੰਥੀਆਂ, 25 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਨਾਲ ਸਬੰਧਿਤ ਪੰਚਾਂ, ਸਰਪੰਚਾਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ 27 ਸਤੰਬਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ ਮਾਡਰਨ ਸਕੂਲ ਵਡਾਲਾ ਗ੍ਰੰਥੀਆਂ (ਤਲਵੰਡੀ ਝੁੰਗਲਾਂ ਰੋਡ) ਵਿਖੇ ਹੋਵੇਗੀ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਸ ਇਕੱਤਰਤਾ ’ਚ ਹਲਕਾ ਬਟਾਲਾ ਦੇ ਸਮੁੱਚੇ ਪਿੰਡਾਂ ਤੋਂ ਪੰਚ-ਸਰਪੰਚ, ਪਾਰਟੀ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ।
ਵਡਾਲਾ ਗ੍ਰੰਥੀਆਂ, 25 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਨਾਲ ਸਬੰਧਿਤ ਪੰਚਾਂ, ਸਰਪੰਚਾਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ 27 ਸਤੰਬਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ ਮਾਡਰਨ ਸਕੂਲ ਵਡਾਲਾ ਗ੍ਰੰਥੀਆਂ (ਤਲਵੰਡੀ ਝੁੰਗਲਾਂ ਰੋਡ) ਵਿਖੇ ਹੋਵੇਗੀ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਸ ਇਕੱਤਰਤਾ ’ਚ ਹਲਕਾ ਬਟਾਲਾ ਦੇ ਸਮੁੱਚੇ ਪਿੰਡਾਂ ਤੋਂ ਪੰਚ-ਸਰਪੰਚ, ਪਾਰਟੀ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਿੱਤਰਪਾਲ ਸਿੰਘ ਦੌਲਤਪੁਰ, ਸਰਪੰਚ ਬਲਵਿੰਦਰ ਸਿੰਘ ਧੰਨੇ ਤੇ ਸਾਬਕਾ ਸਰਪੰਚ ਜਰਨੈਲ ਸਿੰਘ ਧੰਨੇ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਤੇ ਹੋਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਸਾਂਝੇ ਤੌਰ ’ਤੇ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ, ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਤੇ ਪੰਚਾਇਤਾਂ ਨਾਲ ਸਬੰਧਿਤ ਵੱਖ-ਵੱਖ ਮਾਮਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਪੰਚਾਇਤਾਂ ਨੂੰ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਨੌਜਵਾਨਾਂ ਦੀ ਭਲਾਈ ਨਾਲ ਸਬੰਧਿਤ ਮੁਹਿੰਮਾਂ ਵਿਚ ਸਹਿਯੋਗ ਦੇਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ।