ਪਿੰਡ ਘੁਰਾਲਾ ਵਿਖੇ ਮਿਸ਼ਨ 2027 ਨੂੰ ਲੈ ਕੇ ਰਣਜੀਤ ਸਿੰਘ ਕਾਹਲੋਂ ਵਲੋਂ ਮੀਟਿੰਗ
ਗੁਰਦਾਸਪੁਰ, 25 ਸਤੰਬਰ (ਚੱਕਰਾਜਾ)-ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪਿੰਡ ਘੁਰਾਲਾ ਵਿਖੇ ਲੋਕ ਸੰਘਰਸ਼ ਮੋਰਚੇ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਪਿੰਡ ਵਾਸੀਆਂ ਦੀ ਮੀਟਿੰਗ ਹੋਈ। ਰਾਜ ਮਸੀਹ ਦੇ ਪ੍ਰਬੰਧਾਂ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਇਲਾਕੇ ਨੂੰ ਨਸ਼ਾ ਮੁਕਤ ਬਣਾਉਣਾ ਤੇ ਅਨਪੜ੍ਹਤਾ, ਗਰੀਬੀ ਤੇ ਬੇਰੁਜ਼ਗਾਰੀ ਵਿਰੁੱਧ ਅਵਾਜ਼ ਬੁਲੰਦ ਕਰਨਾ ਹੈ।
ਅਜੀਤ ਡੈਸਕ
26-09-2026