ਸੱਭਿਆਚਾਰਕ ਮੇਲਾ 4 ਨੂੰ ਤੇ ਛਿੰਝ ਮੇਲਾ 5 ਨੂੰ ਕਰਵਾਇਆ ਜਾਵੇਗਾ
ਨਰੋਟ ਜੈਮਲ ਸਿੰਘ, 25 ਸਤੰਬਰ (ਸ਼ਸ਼ੀ ਕੁਮਾਰ)-ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਬਾਬਾ ਪੰਜ ਪੀਰ ਨੂੰ ਸਮਰਪਿਤ ਇਸ ਵਾਰ ਵੀ ਉਨ੍ਹਾਂ ਦੇ ਫਾਰਮ ਹਾਊਸ ਕੀੜੀ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ । ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਦੱਸਿਆ ਕਿ 4 ਅਕਤੂਬਰ ਨੂੰ 3 ਵਜੇ ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਕਨਵਰ ਗਰੇਵਾਲ ਪੀਰ ਦੀ ਦਰਗਾਹ ’ਤੇ ਹਾਜ਼ਰੀ ਲਗਾਉਣਗੇ ।
ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਕਨਵਰ ਗਰੇਵਾਲ ।
26-09-2026