29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਿੱਖ ਨੈਸ਼ਨਲ ਕਾਲਜ ਵਿਖੇ ਬਲਾਕ ਕਾਦੀਆਂ-1 ਅਤੇ 2 ਦੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਵਰਕਸ਼ਾਪ-ਕਮ-ਸੈਮੀਨਾਰ ਲਗਾਇਆ

ਕਾਦੀਆਂ, 28 ਸਤੰਬਰ (ਕੁਲਵਿੰਦਰ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਕਾਦੀਆਂ-1 ਅਤੇ 2 ਦੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦਾ ਇਕ ਸੈਮੀਨਾਰ ਕਮ ਵਰਕਸ਼ਾਪ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਲਗਾਈ ਗਈ, ਜਿਸ ਵਿਚ ਅਧਿਆਪਕਾਂ ਨੂੰ ਪ੍ਰੀ ਪ੍ਰਾਇਮਰੀ ਦੀ ਕਿੱਟ ਜਾਦੂਈ ਪਿਟਾਰਾ ਦੇ ਸਬੰਧ ਵਿਚ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣ। ਇਸ ਮੌਕੇ ਬੀ.

ਅਜੀਤ ਡੈਸਕ 29-09-2026
ਕਾਦੀਆਂ, 28 ਸਤੰਬਰ (ਕੁਲਵਿੰਦਰ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਕਾਦੀਆਂ-1 ਅਤੇ 2 ਦੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦਾ ਇਕ ਸੈਮੀਨਾਰ ਕਮ ਵਰਕਸ਼ਾਪ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਲਗਾਈ ਗਈ, ਜਿਸ ਵਿਚ ਅਧਿਆਪਕਾਂ ਨੂੰ ਪ੍ਰੀ ਪ੍ਰਾਇਮਰੀ ਦੀ ਕਿੱਟ ਜਾਦੂਈ ਪਿਟਾਰਾ ਦੇ ਸਬੰਧ ਵਿਚ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣ। ਇਸ ਮੌਕੇ ਬੀ.ਆਰ.ਸੀ. ਦਲਜੀਤ ਸਿੰਘ ਧੰਦਲ, ਜਸਵਿੰਦਰ ਸਿੰਘ ਬਸਰਾ ਨੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਜਾਣਕਾਰੀ ਦਿੱਤੀ। ਡੀ.ਆਰ.ਸੀ. ਗੁਰਨਾਮ ਸਿੰਘ ਨੇ ਅਧਿਆਪਕਾਂ ਨੂੰ ਪ੍ਰੇਰਨਾ ਕੀਤੀ ਕਿ ਸਕੂਲਾਂ ਵਿਚ ਵਧੀਆ ਤਰੀਕੇ ਨਾਲ ਕਾਰਗੁਜ਼ਾਰੀ ਵਿਖਾਈ ਜਾਵੇ। ਇਸ ਮੌਕੇੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਵੀ ਆਪਣੇ ਵਿਚਾਰਾਂ ਨਾਲ ਸਾਂਝ ਪਾਈ। ਸੈਮੀਨਾਰ ਦੇ ਅੰਤ ਤੇ ਰਣਜੀਤ ਸਿੰਘ ਬੀ.ਆਰ.ਸੀ. ਕਾਦੀਆਂ-1 ਨੇ ਆਏ ਹੋਏ ਅਧਿਆਪਕਾਂ, ਕਾਲਜ ਪ੍ਰਬੰਧਕਾਂ ਦਾ ਅਤੇ ਸਮੁੱਚੀ ਜ਼ਿਲ੍ਹਾ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਰਜਿੰਦਰ ਰਾਜਾ ਬੀ.ਆਰ.ਸੀ. ਕਾਦੀਆਂ, ਮੈਡਮ ਅੰਜਲੀ ਪ੍ਰਥਮ ਜ਼ਿਲ੍ਹਾ ਕੋਆਰਡੀਨੇਟਰ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਛੱਡ ਕੇ ਦਰਜਨਾਂ ਪਰਿਵਾਰ ਬਸਪਾ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਸੀ.ਐਂਡ.ਵੀ. ਟੀਚਰ ਯੂਨੀਅਨ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।