ਪਿੰਡ ਨਵਾਂ ਰੰਗੜ ਨੰਗਲ ਦੇ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ
ਬਟਾਲਾ, 28 ਸਤੰਬਰ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਪਿੰਡ ਨਵਾਂ ਰੰਗੜ ਨੰਗਲ ਦੇ ਕਈ ਪਰਿਵਾਰ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਏ। ਇਨ੍ਹਾਂ ਪਰਿਵਾਰਾਂ ਨੂੰ ਹਲਕੇ ਅੰਦਰ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਸਨਮਾਨਿਤ ਕਰਦਿਆਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਅਜੀਤ ਡੈਸਕ
29-09-2026