29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਵਾਮੀ ਸਰਵਾਨੰਦ ਗਰੁੱਪ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਦੀਨਾਨਗਰ, 28 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਦੇਸ਼ ਭਗਤੀ ਨਾਲ ਮਨਾਇਆ। ਪ੍ਰੋਗਰਾਮ ਦਾ ਆਰੰਭ ਵਿਸ਼ਾਲ ਹਵਨ ਯੱਗ ਨਾਲ ਕੀਤਾ ਗਿਆ।

ਐਸ.ਐਸ.ਜੀ.ਆਈ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਰੱਖੇ ਸਮਾਗਮ ਦੌਰਾਨ ਹਵਨ ਯੱਗ ਕਰਦੇ ਸੰਸਥਾ ਦੇ ਅਹੁਦੇਦਾਰ ਅਤੇ ਹੇਠਾਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਵਿਦਿਆਰਥੀ। ਤਸਵੀਰਾਂ: ਸੋਢੀ 29-09-2026
ਦੀਨਾਨਗਰ, 28 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਦੇਸ਼ ਭਗਤੀ ਨਾਲ ਮਨਾਇਆ। ਪ੍ਰੋਗਰਾਮ ਦਾ ਆਰੰਭ ਵਿਸ਼ਾਲ ਹਵਨ ਯੱਗ ਨਾਲ ਕੀਤਾ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਅਧਾਰਿਤ ਸੱਭਿਆਚਾਰਕ ਪ੍ਰੋਗਰਾਮ, ਜਿਸ ਵਿਚ ਦੇਸ਼ ਭਗਤੀ ਦੇ ਗੀਤ, ਭਾਸ਼ਣ, ਸਕਿਟ ਅਤੇ ਕੋਰੀਓਗ੍ਰਾਫੀਆਂ ਪੇਸ਼ ਕਰਕੇ ਸ਼ਹੀਦ ਭਗਤ ਸਿੰਘ ਦੇ ਜੀਵਨ, ਹਿੰਮਤ, ਕੁਰਬਾਨੀ ਤੇ ਦੇਸ਼ ਭਗਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੰਸਥਾ ਦੇ ਪ੍ਰਧਾਨ ਸਵਾਮੀ ਸਦਾਨੰਦ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਹਿੰਮਤ, ਕੁਰਬਾਨੀ ਅਤੇ ਦੇਸ਼ ਭਗਤੀ ਅੱਜ ਵੀ ਨੌਜਵਾਨਾਂ ਨੂੰ ਦੇਸ਼ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਹੈ। ਦੇਸ਼ ਲਈ ਦਿੱਤੀ ਉਨਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਸੰਸਥਾ ਦੇ ਸਕੱਤਰ ਦਿਨੇਸ਼ ਸ਼ਾਸਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਰਗੇ ਦੇਸ਼ ਭਗਤਾਂ ਦੇ ਸਾਹਸ, ਦ੍ਰਿੜਤਾ ਅਤੇ ਕੁਰਬਾਨੀ ਦੇ ਆਦਰਸ਼ ਹਰ ਪੀੜ੍ਹੀ ਨੂੰ ਸਖ਼ਤ ਮਿਹਨਤ ਕਰਨ ਅਤੇ ਦੇਸ਼ ਲਈ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਹਨ। ਮੈਨੇਜਿੰਗ ਡਾਇਰੈਕਟਰ ਨਿਰਮਲ ਪਾਂਧੀ ਤੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹੈ। ਸਾਨੂੰ ਉਨ੍ਹਾਂ ਦੇ ਆਦਰਸ਼ਾਂ, ਦੇਸ਼ ਭਗਤੀ ਅਤੇ ਕੁਰਬਾਨੀ ਦੀ ਭਾਵਨਾ ਨੂੰ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ।ਇਸ ਮੌਕੇ ਸਵਾਮੀ ਸਰਵਾਨੰਦ ਗਰੁੱਪ ਦੇ ਵੱਖ-ਵੱਖ ਕਾਲਜਾਂ ਦੇ ਟਰੱਸਟ ਮੈਂਬਰ, ਡਾਇਰੈਕਟਰ ਤੇ ਪ੍ਰਿੰਸੀਪਲ, ਸਾਰੇ ਵਿਭਾਗ ਮੁਖੀ, ਫੈਕਲਟੀ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਜਿਲ੍ਹਾ ਜੁਡੀਸ਼ੀਅਲ ਤੇ ਬਾਰ ਐਸੋਸੀਏਸ਼ਨ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਬੂਟੇ ਲਗਾ ਕੇ ਮਨਾਇਆ ਅਗਲੀ ਖ਼ਬਰ ਪਿੰਡ ਧਮਰਾਈ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।