29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਮਾਨ ਡੇਅਰੀ ਮਾਰਕਿਟ ਵਲੋਂ ਲਗਾਇਆ ਗਿਆ ਲੰਗਰ

ਮਾਧੋਪੁਰ, 28 ਸਤੰਬਰ (ਮਹਿਰਾ)-ਦੇਸ਼ ਦੀ ਆਜ਼ਾਦੀ ਦੇ ਮਹਾਨ ਨਾਇਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਮਾਧੋਪੁਰ ਦੇ ਨਜ਼ਦੀਕੀ ਖੇਤਰ ਵਿਚ ਕਰਵਾਇਆ ਗਿਆ ।

ਅਜੀਤ ਡੈਸਕ 29-09-2026
ਮਾਧੋਪੁਰ, 28 ਸਤੰਬਰ (ਮਹਿਰਾ)-ਦੇਸ਼ ਦੀ ਆਜ਼ਾਦੀ ਦੇ ਮਹਾਨ ਨਾਇਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਮਾਧੋਪੁਰ ਦੇ ਨਜ਼ਦੀਕੀ ਖੇਤਰ ਵਿਚ ਕਰਵਾਇਆ ਗਿਆ । ਇਸ ਮੌਕੇ ਮਾਨ ਡੇਅਰੀ ਮਾਰਕਿਟ ਦੇ ਸਮੂਹ ਦੁਕਾਨਦਾਰਾਂ ਵਲੋਂ ਸਾਂਝੇ ਤੌਰ ’ਤੇ ਦੇਸ਼ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਇਕ ਵਿਸ਼ਾਲ ਅਤੇ ਅਤੁੱਟ ਲੰਗਰ ਲਗਾਇਆ ਗਿਆ । ਇਸ ਧਾਰਮਿਕ ਅਤੇ ਸਮਾਜਿਕ ਸੇਵਾ ਕਾਰਜ ਵਿਚ ਇਲਾਕੇ ਦੇ ਪਤਵੰਤੇ ਸੱਜਣਾਂ ਅਤੇ ਦੁਕਾਨਦਾਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ । ਇਸ ਸਬੰਧੀ ਸਮੀਰ, ਸੁਦਰਸ਼ਨ ਸੌਣਕਾਰੀਆ, ਡਾ: ਅਮਰਜੀਤ ਅਤੇ ਵਿਜੇ ਕੁਮਾਰ ਨੇ ਸ਼ਹੀਦ ਭਗਤ ਸਿੰਘ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਦੱਸੇ ਹੋਏ ਮਾਰਗ ’ਤੇ ਚੱਲਣ ਦੀ ਲੋੜ ਹੈ । ਉਨ੍ਹਾਂ ਮਾਰਕਿਟ ਦੇ ਦੁਕਾਨਦਾਰਾਂ ਵਲੋਂ ਕੀਤੇ ਗਏ ਇਸ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਸਮਾਗਮ ਆਪਸੀ ਭਾਈਚਾਰਕ ਸਾਂਝ ਅਤੇ ਸੇਵਾ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ । ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਲੰਗਰ ਛਕਿਆ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ਲਮੀਨੀ ਵਿਚ ਸਾਲਾਨਾ ਛਿੰਝ ਮੇਲਾ ਕਰਵਾਇਆ, ਅਵਤਾਰ ਸਿੰਘ ਕਲੇਰ ਸਨਮਾਨਿਤ ਅਗਲੀ ਖ਼ਬਰ ਸਾਈਬਰ ਠੱਗੀ ਦਾ ਸ਼ਿਕਾਰ ਪੱਤਰਕਾਰ ਵਿਕਾਸ ਗੁਪਤਾ ਨੇ ਸਾਈਬਰ ਕ੍ਰਾਈਮ ਸੈੱਲ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।