29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐਡਵੋਕੇਟ ਰਣਜੀਤ ਸਿੰਘ ਨੂੰ ਪਾਰਟੀ ਨੇ ਸੌਂਪੀ ਵੱਡੀ ਜ਼ਿੰਮੇਵਾਰੀ

ਘਰੋਟਾ, 28 ਸਤੰਬਰ (ਸੰਜੀਵ ਗੁਪਤਾ)-ਪਾਰਟੀ ਵਲੋਂ ਸਮਾਜ ਸੇਵਾ, ਲੋਕਾਂ ਨਾਲ ਨਿਰੰਤਰ ਸੰਪਰਕ ਅਤੇ ਯੂਥ ਵਰਗ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਐਡਵੋਕੇਟ ਰਣਜੀਤ ਸਿੰਘ ਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ । ਉਨ੍ਹਾਂ ਨੂੰ ਸਟੇਟ ਜੁਆਇੰਟ ਸੈਕਟਰੀ, ਯੂਥ ਵਿੰਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ।

ਸਟੇਟ ਜੁਆਇੰਟ ਸੈਕਟਰੀ ਐਡਵੋਕੇਟ ਰਣਜੀਤ ਸਿੰਘ ਰਾਣਾ । 29-09-2026
ਘਰੋਟਾ, 28 ਸਤੰਬਰ (ਸੰਜੀਵ ਗੁਪਤਾ)-ਪਾਰਟੀ ਵਲੋਂ ਸਮਾਜ ਸੇਵਾ, ਲੋਕਾਂ ਨਾਲ ਨਿਰੰਤਰ ਸੰਪਰਕ ਅਤੇ ਯੂਥ ਵਰਗ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਐਡਵੋਕੇਟ ਰਣਜੀਤ ਸਿੰਘ ਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ । ਉਨ੍ਹਾਂ ਨੂੰ ਸਟੇਟ ਜੁਆਇੰਟ ਸੈਕਟਰੀ, ਯੂਥ ਵਿੰਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ । ਪਾਰਟੀ ਹਾਈਕਮਾਂਡ ਵਲੋਂ ਲਏ ਇਸ ਫੈਸਲੇ ਤੋਂ ਬਾਅਦ ਸਮਰਥਕਾਂ ਅਤੇ ਨੌਜਵਾਨ ਵਰਗ ਵਿਚ ਖੁਸ਼ੀ ਦਾ ਮਾਹੌਲ ਹੈ । ਐਡਵੋਕੇਟ ਰਣਜੀਤ ਸਿੰਘ ਲੰਬੇ ਸਮੇਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੁੜੇ ਹੋਏ ਹਨ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿਚ ਵੀ ਆਪਣਾ ਯੋਗਦਾਨ ਪਾਉਂਦੇ ਆ ਰਹੇ ਹਨ । ਉਨ੍ਹਾਂ ਦੀ ਸਰਗਰਮੀ ਅਤੇ ਨੌਜਵਾਨਾਂ ਨਾਲ ਮਜ਼ਬੂਤ ਸੰਪਰਕ ਨੂੰ ਦੇਖਦਿਆਂ ਪਾਰਟੀ ਵਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ । ਐਡਵੋਕੇਟ ਰਣਜੀਤ ਸਿੰਘ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ । ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਸਮਾਜ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ । ਇਸ ਲਈ ਯੂਥ ਨੂੰ ਸਹੀ ਦਿਸ਼ਾ, ਮੌਕੇ ਅਤੇ ਜ਼ਿੰਮੇਵਾਰੀ ਨਾਲ ਜੋੜਨਾ ਸਮੇਂ ਦੀ ਲੋੜ ਹੈ ।
ਪਿਛਲੀ ਖ਼ਬਰ ਸਾਈਂ ਲਾਡੀ ਸ਼ਾਹ ਜੀ ਦੇ ਜਨਮ ਦਿਨ ਮੌਕੇ ਧਾਰਮਿਕ ਸਮਾਗਮ ਸੰਪੰਨ ਅਗਲੀ ਖ਼ਬਰ ਸਕੂਲ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਵਿਚ ਪਠਾਨਕੋਟ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।