29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਚੋਣ ਕਮਿਸ਼ਨ ਦੀ ਕਾਰਜ ਪ੍ਰਣਾਲੀ ’ਤੇ ਸਵਾਲ ਉਠਾਉਣਾ ਕਾਂਗਰਸ ਦੀ ਹਤਾਸ਼ਾ ਦਾ ਨਤੀਜਾ-ਸੁਰੇਸ਼ ਸ਼ਰਮਾ

ਪਠਾਨਕੋਟ, 28 ਸਤੰਬਰ (ਸੰਧੂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰੇਸ਼ ਸ਼ਰਮਾ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਕਾਰਜ ਪ੍ਰਣਾਲੀ ਨੂੰ ਲੈ ਕੇ ਕਾਂਗਰਸ ਅਤੇ ਇੰਡੀਆ ਗਠਜੋੜ ਵਲੋਂ ਲਗਾਤਾਰ ਸਵਾਲ ਉਠਾਉਣਾ ਉਨ੍ਹਾਂ ਦੀ ਹਤਾਸ਼ਾ ਦਾ ਨਤੀਜਾ ਹੈ । ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਹਾਲ ਹੀ ਵਿਚ ਹੋਈਆਂ ਮੀਟਿੰਗਾਂ ਤੋਂ ਬਾਅਦ ਐਸ.

ਭਾਜਪਾ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰੇਸ਼ ਸ਼ਰਮਾ । 29-09-2026
ਪਠਾਨਕੋਟ, 28 ਸਤੰਬਰ (ਸੰਧੂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰੇਸ਼ ਸ਼ਰਮਾ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਕਾਰਜ ਪ੍ਰਣਾਲੀ ਨੂੰ ਲੈ ਕੇ ਕਾਂਗਰਸ ਅਤੇ ਇੰਡੀਆ ਗਠਜੋੜ ਵਲੋਂ ਲਗਾਤਾਰ ਸਵਾਲ ਉਠਾਉਣਾ ਉਨ੍ਹਾਂ ਦੀ ਹਤਾਸ਼ਾ ਦਾ ਨਤੀਜਾ ਹੈ । ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਹਾਲ ਹੀ ਵਿਚ ਹੋਈਆਂ ਮੀਟਿੰਗਾਂ ਤੋਂ ਬਾਅਦ ਐਸ.ਆਈ.ਆਰ. ਸਮੇਤ ਵੱਖ-ਵੱਖ ਮੁੱਦਿਆਂ ’ਤੇ ਆਪਣਾ ਪੱਖ ਸਪੱਸ਼ਟ ਕੀਤਾ ਗਿਆ ਹੈ । ਸੁਰੇਸ਼ ਸ਼ਰਮਾ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਦੇਸ਼ ਵਿਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਨਾਲ ਜੁੜੀ ਪ੍ਰਕਿਰਿਆ ਸਬੰਧੀ ਆਪਣਾ ਪੱਖ ਸਪੱਸ਼ਟ ਕੀਤਾ ਹੈ । ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵਿਰੋਧੀ ਧਿਰ ਵਲੋਂ ਵਾਰ-ਵਾਰ ਦੋਸ਼ ਲਗਾਉਣ ਦੀ ਬਜਾਏ ਕਮਿਸ਼ਨ ਵਲੋਂ ਦਿੱਤੇ ਗਏ ਸਪੱਸ਼ਟੀਕਰਨ ਅਤੇ ਅਧਿਕਾਰਤ ਦਸਤਾਵੇਜ਼ਾਂ ਦੇ ਆਧਾਰ ’ਤੇ ਆਪਣੀ ਗੱਲ ਜਨਤਾ ਸਾਹਮਣੇ ਰੱਖਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਫਾਰਮ-6 ਅਤੇ ਵੋਟਰ ਸੂਚੀ ਨਾਲ ਸਬੰਧਿਤ ਪ੍ਰਕਿਰਿਆ ਨੂੰ ਲੈ ਕੇ ਵੀ ਬੇਲੋੜਾ ਭੰਬਲਭੂਸਾ ਪੈਦਾ ਕੀਤਾ ਜਾ ਰਿਹਾ ਹੈ । ਉਨ੍ਹਾਂ ਅਨੁਸਾਰ ਚੋਣ ਕਮਿਸ਼ਨ ਵਲੋਂ ਇਸ ਸਬੰਧੀ ਨਿਯਮਾਂ ਅਤੇ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ ਦਿੱਤਾ ਗਿਆ ਹੈ । ਵੋਟਰ ਸੂਚੀ ਨਾਲ ਸਬੰਧਿਤ ਦਾਅਵੇ ਅਤੇ ਇਤਰਾਜ਼ ਨਿਰਧਾਰਿਤ ਪ੍ਰਕਿਰਿਆ ਤਹਿਤ ਦਰਜ ਕਰਵਾਏ ਜਾ ਸਕਦੇ ਹਨ । ਸੁਰੇਸ਼ ਸ਼ਰਮਾ ਨੇ ਕਿਹਾ ਕਿ ਲੋਕਤੰਤਰ ਵਿਚ ਵਿਰੋਧੀ ਧਿਰ ਨੂੰ ਸਵਾਲ ਉਠਾਉਣ ਦਾ ਪੂਰਾ ਅਧਿਕਾਰ ਹੈ, ਪਰ ਸਵਾਲ ਤੱਥਾਂ ਅਤੇ ਅਧਿਕਾਰਤ ਜਾਣਕਾਰੀ ਦੇ ਆਧਾਰ ’ਤੇ ਹੋਣੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਸਬੰਧੀ ਕਿਸੇ ਵੀ ਇਤਰਾਜ਼ ਜਾਂ ਦਾਅਵੇ ਨੂੰ ਤੱਥਾਂ ਦੇ ਆਧਾਰ ’ਤੇ ਜਨਤਾ ਸਾਹਮਣੇ ਰੱਖਿਆ ਜਾਣਾ ਚਾਹੀਦਾ ਹੈ ।
ਪਿਛਲੀ ਖ਼ਬਰ ਏ.ਬੀ. ਕਾਲਜ ਵਿਖੇ ਐਸ.ਓ.ਆਈ. ਵਲੋਂ ਨਵੇਂ ਕਾਲਜ ਪੈਨਲ ਦਾ ਐਲਾਨ ਅਗਲੀ ਖ਼ਬਰ 2 ਨੂੰ ਸਪੈਸ਼ਲ ਕਾਡਰ ਅਧਿਆਪਕਾਂ ਵਲੋਂ ਸੰਗਰੂਰ ਵਿਖੇ ਕੀਤੀ ਜਾਵੇਗੀ ਮੁੱਖ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।