30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪੰਜਾਬ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨ ਕੇ ਸਮਾਂ ਟਪਾ ਰਹੀ-ਕਾਮਰੇਡ ਅਮਰਜੀਤ ਸਿੰਘ ਸੈਣੀ

ਗੁਰਦਾਸਪੁਰ, 29 ਸਤੰਬਰ (ਚੱਕਰਾਜਾ)-ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਸਾਢੇ ਚਾਰ ਸਾਲ ਤੋਂ ਪੈਨਸ਼ਨਰਾਂ ਤੇ ਮੁਲਾਜਮਾਂ ਨਾਲ ਲੁਕਣ ਮੀਚੀ ਖੇਡ ਰਹੀ ਹੈ ਅਤੇ ਸਾਂਝੇ ਫਰੰਟ ਤੇ ਮੁਲਾਜਮ ਜਥੇਬੰਦੀਆਂ ਨਾਲ ਮੁੱਖ ਮੰਤਰੀ ਨੇ ਕੋਈ ਮੀਟਿੰਗ ਨਹੀਂ ਕੀਤੀ, ਨਾ ਹੀ ਕੋਈ ਮੰਗ ਪੂਰੀ ਕੀਤੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਪੈਨਸ਼ਨਰਜ ਯੂਨੀਅਨ ਪੰਜਾਬ ਦੇ ਆਗੂ ਤੇ ਸੀਟੂ ਦੇ ਜਿਲ੍ਹਾ ਵਿੱਤ ਸਕੱਤਰ ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਨੇ 18 ਸਤੰਬਰ ਨੂੰ ਕੀਤੀ ਮੀਟਿੰਗ ਵਿਚ ਮੁਲਾਜਮਾਂ ਨੂੰ ਗੁੰਮਰਾਹ ਕਰਕੇ ਜਥੇਬੰਦੀ ਦੇ ਆਗੂਆਂ ਨੂੰ ਮੁਲਾਜਮਾਂ ਵਿਚ ਵੰਡਣ ਦੀ ਕੋਸ਼ਿਸ਼ ਕੀਤੀ ਹੈ।

ਅਜੀਤ ਡੈਸਕ 30-09-2026
ਗੁਰਦਾਸਪੁਰ, 29 ਸਤੰਬਰ (ਚੱਕਰਾਜਾ)-ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਸਾਢੇ ਚਾਰ ਸਾਲ ਤੋਂ ਪੈਨਸ਼ਨਰਾਂ ਤੇ ਮੁਲਾਜਮਾਂ ਨਾਲ ਲੁਕਣ ਮੀਚੀ ਖੇਡ ਰਹੀ ਹੈ ਅਤੇ ਸਾਂਝੇ ਫਰੰਟ ਤੇ ਮੁਲਾਜਮ ਜਥੇਬੰਦੀਆਂ ਨਾਲ ਮੁੱਖ ਮੰਤਰੀ ਨੇ ਕੋਈ ਮੀਟਿੰਗ ਨਹੀਂ ਕੀਤੀ, ਨਾ ਹੀ ਕੋਈ ਮੰਗ ਪੂਰੀ ਕੀਤੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਪੈਨਸ਼ਨਰਜ ਯੂਨੀਅਨ ਪੰਜਾਬ ਦੇ ਆਗੂ ਤੇ ਸੀਟੂ ਦੇ ਜਿਲ੍ਹਾ ਵਿੱਤ ਸਕੱਤਰ ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਨੇ 18 ਸਤੰਬਰ ਨੂੰ ਕੀਤੀ ਮੀਟਿੰਗ ਵਿਚ ਮੁਲਾਜਮਾਂ ਨੂੰ ਗੁੰਮਰਾਹ ਕਰਕੇ ਜਥੇਬੰਦੀ ਦੇ ਆਗੂਆਂ ਨੂੰ ਮੁਲਾਜਮਾਂ ਵਿਚ ਵੰਡਣ ਦੀ ਕੋਸ਼ਿਸ਼ ਕੀਤੀ ਹੈ। ਜਦੋਂ ਕਿ ਸਰਕਾਰ ਨੇ ਡੀ.ਏ ਵਿਚ 8 ਫੀਸਦੀ ਕਿਸ਼ਤ ਦਾ ਜੋ ਨੋਟੀਫਿਕੇਸ਼ਨ ਕੀਤਾ ਹੈ, ਉਸ ਵਿਚ ਕੋਈ ਮਿਤੀ ਨਹੀਂ ਦਿਖਾਈ। ਸਰਕਾਰ ਡੀ.ਏ ਨੂੰ ਡੀ.ਲਿੰਕ ਕਰਨ ਦੀ ਕੋਸ਼ਿਸ਼ ਕਰ ਰਹੀ । ਉਨ੍ਹਾਂ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਹੁਣ ਪੰਜਾਬ ਸਰਕਾਰ ਨਾਲ ਆਰ ਪਾਰ ਦੀ ਲੜਾਈ ਜਾਰੀ ਰੱਖਾਂਗੇ ਅਤੇ ਜੇਕਰ 5 ਅਕਤੂਬਰ ਦੇ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਸਰਕਾਰ ਨੇ ਕੁਝ ਨਾ ਕੀਤਾ ਤਾਂ ਸਰਕਾਰ ਸਮਝ ਲਵੇ ਕਿ ਬੰਗਾਲ ਸਰਕਾਰ ਵਾਲਾ ਹਾਲ ਹੋਵੇਗਾ ਅਤੇ ਮੁਲਾਜਮ ਸਰਕਾਰ ਨੂੰ ਕਦੇ ਮਾਫ ਨਹੀਂ ਕਰਨਗੇ। ਇਸ ਮੌਕੇ ਰਘਬੀਰ ਸਿੰਘ ਚਾਹਲ, ਗੁਰਮੀਤ ਸਿੰਘ ਥਾਣੇਵਾਲ, ਕੁਲਜੀਤ ਸਿੰਘ ਸਿਧਵਾਂ, ਕਰਨੈਲ ਸਿੰਘ ਭੁਲੇਚੱਕ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ, ਵਿਜੇ ਕੁਮਾਰ, ਗੁਰਨਾਮ ਸਿੰਘ, ਇਮੈਨੂਅਲ ਨਾਹਰ ਅਤੇ ਰਘਬੀਰ ਸਿੰਘ ਬਡਵਾਲ ਹਾਜਰ ਸਨ। 29ਜੀਆਰਪੀ10 ਕਾਮਰੇਡ ਅਮਰਜੀਤ ਸਿੰਘ ਸੈਣੀ।
ਪਿਛਲੀ ਖ਼ਬਰ ਜਵਾਨ ਪੁੱਤਰ ਦੀ ਮੌਤ ’ਤੇ ਜੱਗਾ ਮਜੀਠੀਆ ਨਾਲ ਨਵਨੀਤ ਸਿੰਘ ਨੀਟਾ ਗੁਰਾਇਆ ਸਮੇਤ ਹੋਰਾਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਤਜਿੰਦਰ ਕਤਲ ਮਾਮਲੇ ’ਚ ਵੱਡਾ ਮੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।