30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਬਟਾਲਾ, 29 ਸਤੰਬਰ (ਸਤਿੰਦਰ ਸਿੰਘ)-ਆਰ ਆਰ ਬਾਵਾ ਡੀ. ਏ.

ਅਜੀਤ ਡੈਸਕ 30-09-2026
ਬਟਾਲਾ, 29 ਸਤੰਬਰ (ਸਤਿੰਦਰ ਸਿੰਘ)-ਆਰ ਆਰ ਬਾਵਾ ਡੀ.ਏ.ਵੀ.ਕਾਲਜ ਫਾਰ ਗਰਲਜ਼, ਬਟਾਲਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ, ਸ੍ਰੀਮਤੀ ਸਿਮਰਨਜੀਤ ਕੌਰ (ਇੰਚਾਰਜ, ਸਪੋਰਟਸ) ਤੇ ਸ਼੍ਰੀਮਤੀ ਨਵਨੀਤ ਕੌਰ ਤੇ ਕਾਲਜ ਦੀ ਐਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ “ਖੇਲੇਗਾ ਭਾਰਤ, ਜਿੱਤੇਗਾ ਭਾਰਤ” ਪ੍ਰੇਰਣਾਦਾਇਕ ਵਿਸ਼ੇ ਤਹਿਤ ਵਿਦਿਆਰਥਣਾਂ ’ਚ ਖੇਡਾਂ, ਸਰੀਰਕ ਤੰਦਰੁਸਤੀ ਤੇ ਸਿਹਤਮੰਦ ਜੀਵਨ-ਸ਼ੈਲੀ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਇਸ ਮੌਕੇ ਯੋਗਾ, ਪਿੱਠੂ/ਹਾਪਸਕੌਚ, ਸਾਈਕਲਿੰਗ, ਡੰਬਲ ਕਸਰਤ, 100 ਮੀਟਰ ਦੌੜ, ਵਾਲੀਬਾਲ ਤੇ ਬਾਸਕਟਬਾਲ ਸਮੇਤ ਵੱਖ-ਵੱਖ ਖੇਡ ਗਤੀਵਿਧੀਆਂ ਤੇ ਮੁਕਾਬਲੇ ਕਰਵਾਏ ਗਏ। ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਭਾਵਨਾ, ਟੀਮ ਵਰਕ, ਅਨੁਸ਼ਾਸਨ ਤੇ ਮੁਕਾਬਲੇ ਦੀਆਂ ਕਾਬਲੀਅਤਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਸਰੀਰਕ ਤੇ ਮਾਨਸਿਕ ਤੰਦਰੁਸਤੀ ਬਣਾਈ ਰੱਖਣ ’ਚ ਖੇਡਾਂ ਦੀ ਮਹੱਤਵਪੂਰਨ ਭੂਮਿਕਾ ’ਤੇ ਚਾਨਣਾ ਪਾਇਆ। ਇਹ ਸਮਾਗਮ ਕਾਲਜ ਦੀਆਂ ਵਿਦਿਆਰਥਣਾਂ ’ਚ ਜੋਸ਼ੀਲੀ ਖੇਡ ਭਾਵਨਾ ਪੈਦਾ ਕਰਨ ਵਿੱਚ ਸਫ਼ਲ ਰਿਹਾ।
ਪਿਛਲੀ ਖ਼ਬਰ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਵੀ.ਐੱਮ.ਐੱਸ. ਇੰਸਟੀਚਿਊਟ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।