30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜੀ.ਐਸ. ਬਾਜਵਾ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਅਥਲੈਟਿਕਸ ਚੈਂਪੀਅਨਸ਼ਿਪ ’ਚ ਮਾਰੀ ਬਾਜ਼ੀ

ਬਟਾਲਾ, 29 ਸਤੰਬਰ (ਸਤਿੰਦਰ ਸਿੰਘ)-ਹਰਚੋਵਾਲ ਵਿਖੇ ਕਰਵਾਈ ਗਈ ਜ਼ੋਨਲ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਜੀ. ਐਸ.

ਅਜੀਤ ਡੈਸਕ 30-09-2026
ਬਟਾਲਾ, 29 ਸਤੰਬਰ (ਸਤਿੰਦਰ ਸਿੰਘ)-ਹਰਚੋਵਾਲ ਵਿਖੇ ਕਰਵਾਈ ਗਈ ਜ਼ੋਨਲ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਜੀ.ਐਸ. ਬਾਜਵਾ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅੰਡਰ-17 ਵਰਗ ’ਚ ਸ਼ਰਨਜੀਤ ਕੌਰ ਨੇ 800 ਮੀਟਰ ਦੌੜ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ, ਅੰਡਰ-17 ਵਰਗ ’ਚ ਗੁਰਸ਼ਰਨਜੀਤ ਕੌਰ ਨੇ 3000 ਮੀਟਰ ਦੌੜ ’ਚ ਚਾਂਦੀ ਤਮਗਾ, ਜਦਕਿ ਅੰਡਰ-14 ਵਰਗ ਵਿਚ ਮਨਮੀਤ ਕੌਰ ਨੇ 400 ਮੀਟਰ ਦੌੜ ਵਿਚ ਚਾਂਦੀ ਦਾ ਤਮਗਾ ਹਾਸਲ ਕਰਕੇ ਸਕੂਲ ਲਈ ਮਾਣ ਵਾਲੀ ਉਪਲਬਧੀ ਹਾਸਲ ਕੀਤੀ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਬੰਧਕ (ਨੈਸ਼ਨਲ ਐਵਾਰਡੀ ਪ੍ਰਿੰਸੀਪਲ) ਸ੍ਰੀ ਐਮ.ਐਲ. ਸ਼ਰਮਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਡਾਇਰੈਕਟਰ ਡਾ. ਰਾਜੇਸ਼ ਸ਼ਰਮਾ, ਕੋਆਰਡੀਨੇਟਰ ਸ੍ਰੀਮਤੀ ਸ਼ਾਲਿਨੀ ਸ਼ਰਮਾ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਕੋਚਾਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਦੀ ਅਧਿਆਪਕਾ ਫਰਹਾਨਾ ਇਰਮ ਨੂੰ ‘ਸਹੋਦਯਾ ਐਵਾਰਡ ਆਫ਼ ਐਕਸੀਲੈਂਸ’ ਮਿਲਿਆ ਅਗਲੀ ਖ਼ਬਰ ਕੋਟ ਬੁੱਢਾ ਦਾਣਾ ਮੰਡੀ ’ਚ ਗੰਦਗੀ ਦੇ ਢੇਰ, ਆੜ੍ਹਤੀਆਂ ਨੇ ਖੁਦ ਸੰਭਾਲੀ ਸਫਾਈ ਦੀ ਜ਼ਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।