ਗੌਰਮਿੰਟ ਪੈਨਸ਼ਨਰਜ ਯੂਨੀਅਨ ਨੇ ਡੀ.ਸੀ ਰਾਹੀਂ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ
ਗੁਰਦਾਸਪੁਰ, 29 ਸਤੰਬਰ (ਚੱਕਰਾਜਾ)-ਗੌਰਮਿੰਟ ਪੈਨਸ਼ਨਰਜ ਯੂਨੀਅਨ ਦੇ ਵਫ਼ਦ ਵਲੋਂ ਆਲ ਇੰਡੀਆ ਰਾਜ ਸਰਕਾਰੀ ਪੈਨਸ਼ਨਰਜ ਫੈਡਰੇਸ਼ਨ ਦੇ ਸੱਦੇ ’ਤੇ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ। ਵਫ਼ਦ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਮੁਰਾਰੀ ਲਾਲ ਸ਼ਰਮਾ ਅਤੇ ਕਸ਼ਮੀਰ ਸਿੰਘ ਚੌਹਾਨ ਵਲੋਂ ਕੀਤੀ ਗਈ।
ਡੀ.ਸੀ ਦਫ਼ਤਰ ਵਿਖੇ ਇਕ ਅਧਿਕਾਰੀ ਨੂੰ ਮੰਗ ਪੱਤਰ ਦਿੰਦੇ ਹੋਏ ਗੌਰਮਿੰਟ ਪੈਨਸ਼ਨਰਜ ਯੂਨੀਅਨ ਦੇ ਆਗੂ। ਤਸਵੀਰ: ਵਿਸ਼ਾਲ ਮੁੰਨਾ
30-09-2026