30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਆਂਗਣਵਾੜੀ ਵਰਕਰਾਂ ਨੇ ਵਾਧੂ ਡਿਊਟੀ ਦਾ ਕੀਤਾ ਵਿਰੋਧ

ਪਠਾਨਕੋਟ, 29 ਸਤੰਬਰ (ਵਿਨੋਦ)-ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਰਕਾਰ ਵਲੋਂ ਲਗਾਈ ਗਈ ਵਾਧੂ ਡਿਊਟੀ ਦਾ ਵਿਰੋਧ ਕੀਤਾ । ਆਂਗਣਵਾੜੀ ਯੂਨੀਅਨ ਦੇ ਪ੍ਰਤੀਨਿਧੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ’ਤੇ ਵਿਭਾਗੀ ਕੰਮ ਤੋਂ ਇਲਾਵਾ ਹੋਰ ਕੰਮ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ ।

ਅਜੀਤ ਡੈਸਕ 30-09-2026
ਪਠਾਨਕੋਟ, 29 ਸਤੰਬਰ (ਵਿਨੋਦ)-ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਰਕਾਰ ਵਲੋਂ ਲਗਾਈ ਗਈ ਵਾਧੂ ਡਿਊਟੀ ਦਾ ਵਿਰੋਧ ਕੀਤਾ । ਆਂਗਣਵਾੜੀ ਯੂਨੀਅਨ ਦੇ ਪ੍ਰਤੀਨਿਧੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ’ਤੇ ਵਿਭਾਗੀ ਕੰਮ ਤੋਂ ਇਲਾਵਾ ਹੋਰ ਕੰਮ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ । ਜਿਸ ਕਾਰਨ ਵਰਕਰਾਂ ’ਚ ਕਾਫ਼ੀ ਗੁੱਸਾ ਹੈ । ਪ੍ਰਦਰਸ਼ਨ ਕਰ ਰਹੀਆਂ ਆਂਗਣਵਾੜੀ ਵਰਕਰਾਂ ਨੇ ਖਾਸ ਤੌਰ ’ਤੇ ਨੀਲੇ ਰਾਸ਼ਨ ਕਾਰਡਾਂ ਦੀ ਤਸਦੀਕ ਦੀ ਡਿਊਟੀ ’ਤੇ ਇਤਰਾਜ਼ ਕੀਤਾ । ਯੂਨੀਅਨ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਸਰਕਾਰ ਪਹਿਲਾਂ ਲੋਕਾਂ ਤੋਂ ਆਨਲਾਈਨ ਅਰਜ਼ੀਆਂ ਲੈਂਦੀ ਸੀ ਤੇ ਹੁਣ ਵੱਡੀ ਗਿਣਤੀ ’ਚ ਅਰਜ਼ੀਆਂ ਦੀ ਸਮੀਖਿਆ ਕਰਨ ਤੋਂ ਬਾਅਦ ਕਾਰਡਾਂ ਦੀ ਗਿਣਤੀ ਨੂੰ ਸੀਮਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਰਹੀ ਹੈ । ਕਾਰਕੁੰਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਘਰ-ਘਰ ਜਾ ਕੇ ਫੋਟੋਆਂ ਖਿੱਚਣ ਤੇ ਡੇਟਾ ਅੱਪਲੋਡ ਕਰਨ ਦਾ ਕੰਮ ਸੌਂਪਿਆ ਜਾਂਦਾ ਹੈ ਤੇ ਇਸ ਪ੍ਰਕਿਰਿਆ ਦੌਰਾਨ ਕਿਸੇ ਦਾ ਰਾਸ਼ਨ ਕਾਰਡ ਰੱਦ ਕਰ ਦਿੱਤਾ ਜਾਂਦਾ ਹੈ ਤਾਂ ਜ਼ਿੰਮੇਵਾਰ ਲੋਕ ਆਂਗਣਵਾੜੀ ਵਰਕਰਾਂ ਨੂੰ ਦੋਸ਼ੀ ਠਹਿਰਾ ਸਕਦੇ ਹਨ । ਇਸ ਨਾਲ ਪਿੰਡਾਂ ’ਚ ਉਨ੍ਹਾਂ ਵਿਰੁੱਧ ਵਿਵਾਦ ਤੇ ਗੁੱਸਾ ਪੈਦਾ ਹੋਣ ਦੀ ਸੰਭਾਵਨਾ ਹੈ । ਯੂਨੀਅਨ ਪ੍ਰਤੀਨਿਧੀਆਂ ਨੇ ਕਿਹਾ ਕਿ ਆਂਗਣਵਾੜੀ ਵਰਕਰ ਪੂਰੀ ਜ਼ਿੰਮੇਵਾਰੀ ਨਾਲ ਆਪਣੀਆਂ ਵਿਭਾਗੀ ਡਿਊਟੀਆਂ ਨਿਭਾਅ ਰਹੀਆਂ ਹਨ, ਪਰ ਉਹ ਵਾਧੂ ਗੈਰ-ਵਿਭਾਗੀ ਡਿਊਟੀਆਂ ਨਹੀਂ ਕਰਨਗੀਆਂ । ਹਾਈਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਆਪਣੇ ਮੁੱਖ ਫਰਜ਼ਾਂ ਤੋਂ ਬਾਹਰ ਕੰਮ ਕਰਨ ਦਾ ਵਿਰੋਧ ਕਰਨਗੇ । ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਵਾਧੂ ਡਿਊਟੀ ਦੇ ਹੁਕਮ ਵਾਪਸ ਨਹੀਂ ਲਏ ਜਾਂਦੇ ਅਤੇ ਵਰਕਰਾਂ ਨੂੰ ਕੰਮ ਕਰਨ ਲਈ ਮਜਬੂਰ ਨਹੀਂ ਕੀਤਾ ਜਾਂਦਾ, ਤਾਂ ਉਹ ਸਬੰਧਿਤ ਕੰਮ ਦਾ ਬਾਈਕਾਟ ਕਰਨ ਲਈ ਮਜ਼ਬੂਰ ਹੋਣਗੇ । ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਅਧਿਕਾਰੀ ਮੌਕੇ ਤੋਂ ਚਲੇ ਗਏ ਅਤੇ ਉਨ੍ਹਾਂ ਦਾ ਮੰਗ ਪੱਤਰ ਲੈਣ ਲਈ ਕੋਈ ਵੀ ਮੌਜੂਦ ਨਹੀਂ ਸੀ । ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ, ਉਨ੍ਹਾਂ ਨੂੰ ਵਾਧੂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ । ਉਨ੍ਹਾਂ ਮੰਗ ਕੀਤੀ ਕਿ ਸਰਕਾਰ ਅਤੇ ਵਿਭਾਗ ਦੇ ਅਧਿਕਾਰੀ ਵਾਧੂ ਡਿਊਟੀ ਦੇ ਹੁਕਮ ਵਾਪਸ ਲੈਣ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ।
ਪਿਛਲੀ ਖ਼ਬਰ ਮਿਸ਼ਨ ਰੋਡ ਸਥਿਤ ਸਰਕਾਰੀ ਮਿਡਲ ਸਕੂਲ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਬੀ.ਐਸ.ਸੀ. ਚੌਥੇ ਸਮੈਸਟਰ ਦੇ ਨਤੀਜੇ ’ਚ ਐਸ. ਐਮ. ਡੀ. ਆਰ. ਐਸ. ਡੀ. ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।