30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਫਰਵਾਲ ਵਿਖੇ ਦੋ ਦਰਜਨ ਦੇ ਕਰੀਬ ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਿਲ

ਨਰੋਟ ਜੈਮਲ ਸਿੰਘ, 29 ਸਤੰਬਰ (ਸ਼ਸ਼ੀ ਕੁਮਾਰ)-ਹਲਕਾ ਭੋਆ ਵਿਚ ਮਿਸ਼ਨ-2027 ਨੂੰ ਲੈ ਕੇ ਕਾਂਗਰਸ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ । ਇਸੇ ਕੜੀ ’ਚ ਪਿੰਡ ਫਰਵਾਲ ਵਿਚ ਕੁਲਵੀਰ ਚੰਦ ਬਲਾਕ ਜਨਰਲ ਸਕੱਤਰ ਤੇ ਸਰਪੰਚ ਲਵ ਸਿੰਘ ਦੀ ਅਗਵਾਈ ਹੇਠ ਮੀਟਿੰਗ ਕਰਵਾਈ ਗਈ ।

ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਲੋਕਾਂ ਦਾ ਇਕੱਠ । ਤਸਵੀਰਾਂ: ਸ਼ਸ਼ੀ ਕੁਮਾਰ 30-09-2026
ਨਰੋਟ ਜੈਮਲ ਸਿੰਘ, 29 ਸਤੰਬਰ (ਸ਼ਸ਼ੀ ਕੁਮਾਰ)-ਹਲਕਾ ਭੋਆ ਵਿਚ ਮਿਸ਼ਨ-2027 ਨੂੰ ਲੈ ਕੇ ਕਾਂਗਰਸ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ । ਇਸੇ ਕੜੀ ’ਚ ਪਿੰਡ ਫਰਵਾਲ ਵਿਚ ਕੁਲਵੀਰ ਚੰਦ ਬਲਾਕ ਜਨਰਲ ਸਕੱਤਰ ਤੇ ਸਰਪੰਚ ਲਵ ਸਿੰਘ ਦੀ ਅਗਵਾਈ ਹੇਠ ਮੀਟਿੰਗ ਕਰਵਾਈ ਗਈ । ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਲਖਵੀਰ ਸਿੰਘ ਲੱਕੀ ਤੇ ਬਲਾਕ ਤਾਰਾਗੜ੍ਹ ਦੇ ਪ੍ਰਧਾਨ ਹਰਸ਼ ਸ਼ਰਮਾ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਦੌਰਾਨ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਰੀਬ 20 ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ । ਕਾਂਗਰਸ ਆਗੂਆਂ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਪਾਰਟੀ ਵਲੋਂ ਸਿਰੋਪਾਓ ਪਾ ਕੇ ਸਵਾਗਤ ਕੀਤਾ । ਸਮਾਗਮ ਦੌਰਾਨ ਕਾਂਗਰਸ ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਵਿਚ ਪਾਰਟੀ ਦਾ ਜਨਸੰਪਰਕ ਅਭਿਆਨ ਲਗਾਤਾਰ ਮਜ਼ਬੂਤ ਹੁੰਦਾ ਜਾ ਰਿਹਾ ਹੈ ਤੇ ਪਿੰਡ-ਪਿੰਡ ਜਾ ਕੇ ਵਰਕਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਸਥਾਪਿਤ ਕੀਤਾ ਜਾ ਰਿਹਾ ਹੈ । ਜੋਗਿੰਦਰ ਪਾਲ ਨੇ ਕਿਹਾ ਕਿ ਨਸ਼ੇ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ ਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਲੈ ਕੇ ਮਾਪਿਆਂ ਵਿਚ ਚਿੰਤਾ ਪਾਈ ਜਾ ਰਹੀ ਹੈ । ਉਨ੍ਹਾਂ ਸਰਕਾਰ ਤੋਂ ਨਸ਼ਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਅਤੇ ਵਿਆਪਕ ਮੁਹਿੰਮ ਚਲਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ, ਰੁਜ਼ਗਾਰ ਅਤੇ ਸਿੱਖਿਆ ਨਾਲ ਜੋੜਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਮਿਸ਼ਨ-2027 ਨੂੰ ਲੈ ਕੇ ਵਿਧਾਨ ਸਭਾ ਹਲਕਾ ਭੋਆ ਵਿਚ ਸੰਗਠਨਾਤਮਿਕ ਸਰਗਰਮੀਆਂ ਨੂੰ ਲਗਾਤਾਰ ਅੱਗੇ ਵਧਾਇਆ ਜਾਵੇਗਾ । ਇਸ ਮੌਕੇ ਕੁਲਵੀਰ ਚੰਦ, ਸਰਪੰਚ ਲਵ ਸਿੰਘ, ਲਖਵੀਰ ਸਿੰਘ ਲੱਕੀ, ਬਲਾਕ ਪ੍ਰਧਾਨ ਬਲਕਾਰ ਸਿੰਘ, ਬਲਾਕ ਤਾਰਾਗੜ੍ਹ ਪ੍ਰਧਾਨ ਹਰਸ਼ ਸ਼ਰਮਾ, ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ, ਰਾਜਿੰਦਰ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ, ਰਣਜੀਤ ਸਿੰਘ, ਲਾਭ ਸਿੰਘ, ਸੰਤੋਖ ਸਿੰਘ, ਦਵਿੰਦਰ ਕੁਮਾਰ, ਲਵਲੀ ਕੁਮਾਰ ਸਮੇਤ ਕਾਂਗਰਸ ਦੇ ਸਥਾਨਿਕ ਅਹੁਦੇਦਾਰ, ਵਰਕਰ ਅਤੇ ਵੱਡੀ ਗਿਣਤੀ ਵਿਚ ਪੇਂਡੂ ਲੋਕ ਮੌਜੂਦ ਰਹੇ ।
ਪਿਛਲੀ ਖ਼ਬਰ ਘੱਗਰ ਦਰਿਆ ਦੇ ਪਾਣੀ ਤੇ ਫ਼ੈਕਟਰੀਆਂ ਦੇ ਗੰਦੇ ਪਾਣੀ ਤੋਂ ਲੋਕਾਂ ਨੂੰ ਦਿਵਾਈ ਜਾਵੇਗੀ ਨਿਜਾਤ ਅਗਲੀ ਖ਼ਬਰ ਆਰਿਆ ਮਹਿਲਾ ਮਹਾਵਿਦਿਆਲਿਆ ’ਚ ਹਵਨਯੱਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।