01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਬਟਾਲਾ, 30 ਸਤੰਬਰ (ਸਤਿੰਦਰ ਸਿੰਘ)- ਐਸ. ਐਲ.

ਅਜੀਤ ਡੈਸਕ 01-10-2026
ਬਟਾਲਾ, 30 ਸਤੰਬਰ (ਸਤਿੰਦਰ ਸਿੰਘ)- ਐਸ. ਐਲ. ਬਾਵਾ ਡੀ.ਏ.ਵੀ. ਕਾਲਜ, ਬਟਾਲਾ ਵਿਖੇ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਦੀ ਅਗਵਾਈ ਤੇ ਆਰਿਆ ਸਮਾਜ ਵਿਭਾਗ ਦੇ ਮੁਖੀ ਡਾ. ਸਰੋਜ ਬਾਲਾ ਅਤੇ ਡਾ. ਨਵੀਨ ਚੰਦ ਦੀ ਦੇਖ-ਰੇਖ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ’ਤੇ ਉਨ੍ਹਾਂ ਨੂੰ ਪੂਰੀ ਸ਼ਰਧਾ ਨਾਲ ਯਾਦ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦ ਸਰਦਾਰ ਭਗਤ ਸਿੰਘ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਨੇ ਕਿਹਾ ਨੌਜਵਾਨ ਪੀੜ੍ਹੀ ਨੂੰ ਚਾਹੀਦਾ ਹੈ ਕਿ ਉਹ ਸਰਦਾਰ ਭਗਤ ਸਿੰਘ ਦੇ ਵਿਚਾਰਾਂ, ਸੋਚ ਅਤੇ ਅਧਿਐਨ-ਪ੍ਰਕਿਰਿਆ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਿਆਂ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਦਾ ਨਿਭਾਉਣ। ਇਸ ਮੌਕੇ ਡਾ. ਦਿਨੇਸ਼ ਕੁਮਾਰ, ਪ੍ਰੋ. ਰਾਜੀਵ ਮੇਹਤਾ, ਡਾ. ਰੂਪਕਿਰਣਪ੍ਰੀਤ ਕੌਰ, ਡਾ. ਵਨੀਤ ਕੁਮਾਰ, ਸ਼੍ਰੀ ਸੰਜੀਵ ਨੰਦਾ, ਸ਼੍ਰੀ ਰਾਜ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ ।
ਪਿਛਲੀ ਖ਼ਬਰ ਸ੍ਰੀ ਹਰਗੋਬਿੰਦਪੁਰ ਬੀ.ਡੀ. ਪੀ.ਓ ਦਫ਼ਤਰ ’ਚ ਚਲ ਰਹੇ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਆਉਣ ’ਤੇ ਜਾਂਚ ਕਰਵਾਈ ਜਾਵੇਗੀ-ਮਨਦੀਪ... ਅਗਲੀ ਖ਼ਬਰ ਮੰਡਲ ਪ੍ਰਧਾਨ ਅਮਿਤ ਕੁਮਾਰ ਦੀ ਅਗਵਾਈ ਹੇਠ ਭਾਜਪਾ ਵਰਕਰ ਜਲੰਧਰ ਮਹਾਂਰੈਲੀ ਲਈ ਕਾਫਲੇ ਸਮੇਤ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।