01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮਨਦੀਪ ਕੌਰ ਸਰਬੋਤਮ ਅਧਿਆਪਕਾ ਪੁਰਸਕਾਰ ਨਾਲ ਸਨਮਾਨਿਤ

ਬਟਾਲਾ, 30 ਸਤੰਬਰ (ਸਤਿੰਦਰ ਸਿੰਘ)- ਸਹੋਦਿਆ ਸਕੂਲ ਕੰਪਲੈਕਸ ਆਰ. ਡੀ.

ਅਧਿਆਪਿਕਾ ਮਨਦੀਪ ਕੌਰ ਅਵਾਰਡ ਪ੍ਰਾਪਤ ਕਰਨ ਮੌਕੇ। ਅਜੀਤ ਤਸਵੀਰ 01-10-2026
ਬਟਾਲਾ, 30 ਸਤੰਬਰ (ਸਤਿੰਦਰ ਸਿੰਘ)- ਸਹੋਦਿਆ ਸਕੂਲ ਕੰਪਲੈਕਸ ਆਰ.ਡੀ. ਖੋਸਲਾ ਬਟਾਲਾ ਵਲੋਂ ਡਿਵਾਈਨ ਵਿਲ ਪਬਲਿਕ ਸਕੂਲ ਦੀ ਅਧਿਆਪਕਾ ਮਨਦੀਪ ਕੌਰ ਨੂੰ ਸਹੋਦਿਆ ਸਕੂਲ ਕੰਪਲੈਕਸ ਵਲੋਂ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਸਿੱਖਿਆ ਖੇਤਰ ’ਚ ਸ਼ਾਨਦਾਰ ਗਤਿਵਿਧੀਆਂ ਵਿਚ ਪਾਏ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ। ਇਸ ਮੌਕੇ ਸਕੂਲ ਪਹੁੰਚਣ ’ਤੇ ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਤੇ ਅਧਿਆਪਕ ਸਟਾਫ ਤੇ ਵਿਦਿਆਰਥੀਆਂ ਵਲੋਂ ਅਧਿਆਪਕਾ ਮਨਦੀਪ ਕੌਰ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨ ਵੀ ਕੀਤਾ ਗਿਆ। ਪ੍ਰਿੰਸੀਪਲ ਨੇ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਡਿਵਾਈਨ ਵਿਲ ਪਬਲਿਕ ਸਕੂਲ ’ਚ ਮਨਦੀਪ ਕੌਰ ਕਿੰਡਜ ਵਿੰਗ ਦੇ ਬੱਚਿਆ ਨੂੰ ਸਿੱਖਿਆ ਤੇ ਉਨ੍ਹਾਂ ਦੇ ਵਿਕਾਸ ਵਿਚ ਅਹਿਮ ਰੋਲ ਨਿਭਾ ਰਹੇ ਹਨ ਤੇ ਉਮੀਦ ਹੈ ਕਿ ਭਵਿੱਖ ਵਿਚ ਮਨਦੀਪ ਕੌਰ ਸਿੱਖਿਆ ਖੇਤਰ ਵਿਚ ਚੰਗੀ ਭੂਮਿਕਾ ਨਿਭਾਉਂਦੇ ਰਹਿਣਗੇ।
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਜੀ ਛੋਟੇ ਘੁੰਮਣਾਂ ਵਾਲਿਆਂ ਦੀ ਬਰਸੀ ਸੰਬੰਧੀ ਤਿਆਰੀਆਂ ਲਈ ਸੰਗਤਾਂ ’ਚ ਵੱਡਾ ਉਤਸ਼ਾਹ- ਜਥੇ. ਬਾਬਾ... ਅਗਲੀ ਖ਼ਬਰ ਪੀ.ਐਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਪੁਰਾ ਧੰਦੋਈ ਵਲੋਂ ਵਿਦਿਆਰਥੀਆਂ ਦਾ ਸਿੱਖਿਆਤਮਕ ਦੌਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।