ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਘੁਮਾਣ ਵਲੋਂ ਸੁਖਬੀਰ ਨਾਲ ਮੁਲਾਕਾਤ
ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀ। ਇਸ ਮੌਕੇ ਸ: ਘੁਮਾਣ ਨੇ ਪਾਰਟੀ ਪ੍ਰਧਾਨ ਸ: ਬਾਦਲ ਦਾ ਹਾਲ-ਚਾਲ ਜਾਣਿਆ ਤੇ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਦੇ ਰਾਜਨਬੀਰ ਸਿੰਘ ਘੁਮਾਣ ਤੇ ਹੋਰ। ਅਜੀਤ ਤਸਵੀਰ
02-10-2026