03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਾਂਗਰਸ ਦਫ਼ਤਰ ’ਚ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਦਿੱਤੀ ਸ਼ਰਧਾਂਜਲੀ

ਤਾਰਾਗੜ੍ਹ, 2 ਅਕਤੂਬਰ (ਸੋਹਨ ਲਾਲ)-ਹਲਕਾ ਭੋਆ ਸਥਿਤ ਕਾਂਗਰਸ ਦਫ਼ਤਰ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਹ ਸਮਾਗਮ ਬਲਾਕ ਕਾਂਗਰਸ ਪ੍ਰਧਾਨ ਗੁਰਨਾਮ ਸਿੰਘ ਛੀਨਾ ਦੀ ਅਗਵਾਈ ਹੇਠ ਕਰਵਾਇਆ ਗਿਆ ।

ਅਜੀਤ ਡੈਸਕ 03-10-2026
ਤਾਰਾਗੜ੍ਹ, 2 ਅਕਤੂਬਰ (ਸੋਹਨ ਲਾਲ)-ਹਲਕਾ ਭੋਆ ਸਥਿਤ ਕਾਂਗਰਸ ਦਫ਼ਤਰ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਹ ਸਮਾਗਮ ਬਲਾਕ ਕਾਂਗਰਸ ਪ੍ਰਧਾਨ ਗੁਰਨਾਮ ਸਿੰਘ ਛੀਨਾ ਦੀ ਅਗਵਾਈ ਹੇਠ ਕਰਵਾਇਆ ਗਿਆ । ਜਿਸ ’ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਕਾਂਗਰਸੀ ਵਰਕਰਾਂ ਵਲੋਂ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦੀਆਂ ਤਸਵੀਰਾਂ ’ਤੇ ਫੁੱਲ ਭੇਟ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਤੇ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ । ਸਮਾਗਮ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਭਾਰਤ ਦੇ ਇਤਿਹਾਸ ਦੀਆਂ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਹਨ, ਜਿਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਗੁਰਨਾਮ ਸਿੰਘ ਛੀਨਾ ਨੇ ਕਿਹਾ ਕਿ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦਾ ਜੀਵਨ ਦੇਸ਼ ਸੇਵਾ, ਤਿਆਗ, ਸਾਦਗੀ ਅਤੇ ਇਮਾਨਦਾਰੀ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਜ਼ਿਲ੍ਹਾ ਕਿਸਾਨ ਸੈਲ ਦੇ ਪ੍ਰਧਾਨ ਰਾਕੇਸ਼ ਬੋਵੀ, ਜ਼ਿਲ੍ਹਾ ਓ.ਬੀ.ਸੀ. ਸੈਲ ਦੇ ਪ੍ਰਧਾਨ ਗੌਰਾ ਸੈਣੀ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਮਾਸਟਰ ਰਣਵਿਜੇ ਸਿੰਘ, ਬਲਾਕ ਪ੍ਰਧਾਨ ਹਰਸ਼ ਸ਼ਰਮਾ, ਸਰਪੰਚ ਮਿੰਟੂ ਬਕਨੌਰ, ਕਾਲੀ ਠਾਕੁਰ, ਸਰਪੰਚ ਰਾਣਾ ਠਾਕੁਰ, ਮਿੱਕੀ ਠਾਕੁਰ, ਬਲਾਕ ਸੰਮਤੀ ਮੈਂਬਰ ਰਾਜੇਸ਼ ਫੌਜੀ, ਬਲਾਕ ਪ੍ਰਧਾਨ ਬੰਟੀ ਸਿੰਘ, ਪ੍ਰੇਮ ਕੁਮਾਰ, ਰਾਜ ਕੁਮਾਰ, ਹੈਪੀ ਠਾਕੁਰ, ਨਰਿੰਦਰ ਕੁਮਾਰ, ਮਾਸਟਰ ਛੋਟੂ, ਰਵਿੰਦਰ ਸ਼ਰਮਾ, ਅੰਕਿਤ ਠਾਕੁਰ, ਸੇਠੀ ਪਹਿਲਵਾਨ, ਜੋਗਿੰਦਰ ਸਿੰਘ, ਹੈਪੀ ਕੁਮਾਰ, ਬਲਾਕ ਸੰਮਤੀ ਮੈਂਬਰ ਪੰਮਾ, ਗੌਤਮ ਭਗਵਾਨਸਰ, ਮਿੰਟਾ ਸੁੰਦਰਚੱਕ, ਬਲਵਿੰਦਰ ਸਿੰਘ, ਮਛੰਦਰ ਨਾਥ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਨਸ਼ਾ ਵਿਰੋਧੀ ਜਾਗਰੂਕ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸੀਨੀਅਰ ਸਿਟੀਜ਼ਨ ਡੇਅ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।